Advertisment

ਗਾਇਕਾ ਸੁਨੰਦਾ ਸ਼ਰਮਾ ਨੇ ਦਿਖਾਈ ਨਿਮਰਤਾ, 'ਪਟਾਕਾ' ਗੀਤ ਲਈ ਮੰਗੀ ਮੁਆਫ਼ੀ 

author-image
By Rupinder Kaler
New Update
ਗਾਇਕਾ ਸੁਨੰਦਾ ਸ਼ਰਮਾ ਨੇ ਦਿਖਾਈ ਨਿਮਰਤਾ, 'ਪਟਾਕਾ' ਗੀਤ ਲਈ ਮੰਗੀ ਮੁਆਫ਼ੀ 
Advertisment
ਪੰਜਾਬ ਦੀ ਮਸ਼ਹੂਰ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬੀ ਬੋਲੀ ਲਈ ਕੰਮ ਕਰਨ ਵਾਲੇ ਪੰਡਿਤ ਧਨੇਸ਼ਵਰ ਰਾਓ ਨਾਲ ਮੁਲਾਕਾਤ ਕੀਤੀ ਹੈ । ਇਸ ਮੁਲਾਕਾਤ ਦੌਰਾਨ ਦੋਹਾਂ ਨੇ ਪੰਜਾਬੀ ਸੰਗੀਤ ਤੇ ਪੰਜਾਬੀ ਬੋਲੀ ਨੂੰ ਪ੍ਰਫੁੱਲਿਤ ਕਰਨ ਦੇ ਮੁੱਦੇ ਤੇ ਵਿਚਾਰ ਚਰਚਾ ਕੀਤੀ ਹੈ । ਇਸ ਦੇ ਨਾਲ ਹੀ ਸੁਨੰਦਾ ਸ਼ਰਮਾ ਨੇ ਆਪਣੇ 'ਪਟਾਕਾ' ਗੀਤ ਲਈ ਲਿਖਤੀ ਰੂਪ ਵਿੱਚ ਮੁਆਫ਼ੀ ਮੰਗੀ ਹੈ ਤੇ ਉਹਨਾਂ ਨੇ ਵਾਅਦਾ ਕੀਤਾ ਹੈ ਕਿ ਉਹ ਅੱਗੇ ਤੋਂ ਪੰਜਾਬ ਦੇ ਸੱਭਿਆਚਾਰ ਨਾਲ ਜੁੜੇ ਹੋਏ ਗੀਤ ਗਾਵੇਗੀ । publive-image ਉਹਨਾਂ ਨੇ ਕਿਹਾ ਹੈ ਕਿ ਇਸ ਗੀਤ ਨਾਲ ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਮਾਫੀ ਮੰਗਦੇ ਹਨ । ਉਹਨਾਂ ਨੇ ਕਿਹਾ ਕਿ ਅੱਗੇ ਤੋਂ ਉਹ ਅਜਿਹੇ ਗੀਤ ਗਾਵੇਗੀ ਜਿਹੜੇ ਕਿ ਪੰਜਾਬੀ ਸੱਭਿਆਚਾਰ ਦੇ ਦਾਇਰੇ ਵਿੱਚ ਹੋਣਗੇ । ਇਸ ਮੁਲਾਕਾਤ ਦੌਰਾਨ ਪੰਡਿਤ ਧਨੇਸ਼ਵਰ ਰਾਓ ਦੇ ਨਾਲ ਪਿੰਕੀ ਧਾਲੀਵਾਲ, ਗੁਰਪਾਲ ਸਿੰਘ ਤੇ ਕੁਲਦੀਪ ਲੋਹਟ ਵੀ ਮੌਜੂਦ ਸਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment