ਐਕਸੀਡੈਂਟ ਤੋਂ ਬਾਅਦ ਜਖ਼ਮੀ ਮਲਾਇਕਾ ਅਰੋੜਾ ਦੀਆਂ ਤਸਵੀਰਾਂ ਆਈਆਂ ਸਾਹਮਣੇ

written by Lajwinder kaur | April 03, 2022

ਬੀਤੇ ਦਿਨੀਂ ਬਾਲੀਵੁੱਡ ਤੋਂ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਮਾਡਲ ਮਲਾਇਕਾ ਅਰੋੜਾ ਦੀ ਕਾਰ ਦਾ ਐਕਸੀਡੈਂਟ ਹੋ ਗਿਆ ਹੈ। ਸ਼ਨੀਵਾਰ ਸ਼ਾਮ ਨੂੰ ਹੋਈ ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਨਵੀਂ ਮੁੰਬਈ ਦੇ ਅਪੋਲੋ ਹਸਪਤਾਲ ਲਿਜਾਇਆ ਗਿਆ। ਪੁਲਿਸ ਅਜੇ ਵੀ ਘਟਨਾ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਜਾਂਚ ਦੇ ਚੱਲਦੇ ਐਫਆਈਆਰ ਵੀ ਦਰਜ ਕੀਤੀ ਗਈ ਹੈ।

ਹੋਰ ਪੜ੍ਹੋ :  ਸ਼ਾਹਰੁਖ ਖ਼ਾਨ ਦੀ ਧੀ ਸੁਹਾਨਾ ਖ਼ਾਨ ਨੇ ਆਪਣੀ ਗਲੈਮਰਸ ਤਸਵੀਰਾਂ ਦੇ ਨਾਲ ਵਧਾਇਆ ਸੋਸ਼ਲ ਮੀਡੀਆ ਦਾ ਤਾਪਮਾਨ, ਲੱਖਾਂ ਦੀ ਗਿਣਤੀ ‘ਚ ਆਏ ਲਾਈਕਸ

inside image of malika arora car accident

ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਅਰੋੜਾ ਫੈਸ਼ਨ ਵੀਕ ਦੇ ਇੱਕ ਈਵੈਂਟ ‘ਚ ਸ਼ਾਮਿਲ ਹੋਣ ਗਈ ਸੀ। ਜਦੋਂ ਉਹ ਇਸ ਸਮਾਗਮ ਨੂੰ ਕਵਰ ਕਰਕੇ ਵਾਪਸ ਪਰਤ ਰਹੀ ਸੀ। ਉਸ ਸਮੇਂ ਮਲਾਇਕਾ ਦੀ ਕਾਰ ਦੇਰ ਰਾਤ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ 'ਚ ਉਨ੍ਹਾਂ ਨੂੰ ਕਾਫੀ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਅਭਿਨੇਤਰੀ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਮੀਡੀਆ ਰਿਪੋਰਟਸ ਮੁਤਾਬਕ ਮਲਾਇਕਾ ਦੇ ਮੱਥੇ 'ਤੇ ਸੱਟ ਲੱਗੀ ਹੈ, ਹਾਲਾਂਕਿ ਇਹ ਸੱਟ ਕਿੰਨੀ ਗੰਭੀਰ ਹੈ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਉਨ੍ਹਾਂ ਦੀ ਭੈਣ ਅੰਮ੍ਰਿਤਾ ਅਰੋੜਾ ਨੇ ਮਲਾਇਕਾ ਦੀ ਸਿਹਤ ਨੂੰ ਲੈ ਕੇ ਅਪਡੇਟ ਦਿੱਤੀ ਹੈ। ਅਦਾਕਾਰਾ ਅੰਮ੍ਰਿਤਾ ਮੁਤਾਬਕ ਮਲਾਇਕਾ ਪਹਿਲਾਂ ਨਾਲੋਂ ਬਿਹਤਰ ਹੈ। ਇਸ ਤੋਂ ਇਲਾਵਾ ਅਪੋਲੋ ਹਸਪਤਾਲ ਨੇ ਮਲਾਇਕਾ ਦੀ ਹੈਲਥ ਅਪਡੇਟ ਜਾਰੀ ਕੀਤਾ ਸੀ, ਜਿਸ 'ਚ ਕਿਹਾ ਗਿਆ ਸੀ ਕਿ 'ਮਲਾਇਕਾ ਦੇ ਮੱਥੇ 'ਤੇ ਮਾਮੂਲੀ ਸੱਟਾਂ ਹਨ। ਸੀਟੀ ਸਕੈਨ ਵਿੱਚ ਸਭ ਕੁਝ ਠੀਕ ਹੈ। ਆਉਣ ਵਾਲੇ ਦਿਨਾਂ ਚ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਸਿਹਤਮੰਦ ਹੋ ਜਾਵੇਗੀ।

inide image of injured malika arora

ਹੋਰ ਪੜ੍ਹੋ : ਸੰਨੀ ਦਿਓਲ ਬੱਚਿਆਂ ਵਾਂਗ ਬਰਫ ‘ਚ ਖੇਡਦੇ ਨਜ਼ਰ ਆਏ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਹੀਰੋ ਦਾ ਇਹ ਕੂਲ ਅੰਦਾਜ਼, ਦੇਖੋ ਵੀਡੀਓ

ਸੋਸ਼ਲ ਮੀਡੀਆ ਉੱਤੇ ਮਲਾਇਕਾ ਅਰੋੜ ਦੀ ਚਕਨਾਚੂਰ ਹੋਈ ਕਾਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਇਸ ਤੋਂ ਇਲਾਵਾ ਹਸਪਤਾਲ ਤੋਂ ਵੀ ਮਲਾਇਕਾ ਅਰੋੜਾ ਦੀਆਂ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ।

 

You may also like