ਗੁਰਲੇਜ ਅਖਤਰ ਅਤੇ ਵਿੱਕੀ ਧਾਲੀਵਾਲ ਦਾ ਗੀਤ ਹੋਇਆ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

Written by  Shaminder   |  September 08th 2020 04:27 PM  |  Updated: September 08th 2020 04:27 PM

ਗੁਰਲੇਜ ਅਖਤਰ ਅਤੇ ਵਿੱਕੀ ਧਾਲੀਵਾਲ ਦਾ ਗੀਤ ਹੋਇਆ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

ਵਿੱਕੀ ਧਾਲੀਵਾਲ ਅਤੇ ਗੁਰਲੇਜ਼ ਅਖਤਰ ਦਾ ਨਵਾਂ ਗੀਤ ‘ਡੇਢ ਲੱਖ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦਾ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ ਜਦੋਂਕਿ ਗੀਤ ਦੇ ਬੋਲ ਵਿੱਕੀ ਧਾਲੀਵਾਲ ਨੇ ਖੁਦ ਲਿਖੇ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਲੇਜ ਅਖਤਰ ਨੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਪੰਜਾਬ ਦੇ ਲੱਗਪਗ ਹਰ ਗਾਇਕ ਦੇ ਨਾਲ ਗੀਤ ਗਾਏ ਹਨ ।

https://www.instagram.com/p/CE0rQWdnc3n/

ਗੁਰਲੇਜ ਅਖਤਰ ਦਾ ਪੂਰਾ ਪਰਿਵਾਰ ਹੀ ਗਾਇਕੀ ਨੂੰ ਸਮਰਪਿਤ ਹੈ ਅਤੇ ਉਨ੍ਹਾਂ ਦੀ ਭੈਣ ਅਤੇ ਦੋਵੇਂ ਭਰਾ ਵੀ ਗਾਇਕੀ ਦੇ ਖੇਤਰ ‘ਚ ਕੰਮ ਕਰ ਰਹੇ ਨੇ ।

https://www.instagram.com/p/CE3N9LDl2vX/

ਇਸ ਦੇ ਨਾਲ ਹੀ ਉਨ੍ਹਾਂ ਦਾ ਪੁੱਤਰ ਦਾਨਵੀਰ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ ਅਤੇ ਪਿੱਛੇ ਜਿਹੇ ਉਸ ਨੇ ਗੁਰਬਾਣੀ ਦੇ ਇੱਕ ਸ਼ਬਦ ਦੇ ਨਾਲ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ਹੈ । ਵਿੱਕੀ ਧਾਲੀਵਾਲ ਦੇ ਨਾਲ ਉਨ੍ਹਾਂ ਦਾ ਇਹ ਗੀਤ ਵੀ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network