ਪਾਕਿਸਤਾਨ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਦਿੱਤਾ ਇੱਕ ਹੋਰ ਵੱਡਾ ਤੋਹਫ਼ਾ

Written by  Rupinder Kaler   |  July 03rd 2019 06:28 PM  |  Updated: July 03rd 2019 06:28 PM

ਪਾਕਿਸਤਾਨ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਦਿੱਤਾ ਇੱਕ ਹੋਰ ਵੱਡਾ ਤੋਹਫ਼ਾ

ਪਾਕਿਸਤਾਨ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਵੱਡਾ ਤੋਹਫਾ ਦਿੱਤਾ ਹੈ । ਪਾਕਿਸਤਾਨੀ ਪੰਜਾਬ ਦੇ ਸਿਆਲਕੋਟ ਵਿੱਚ ਬਣੇ 5੦੦ ਸਾਲ ਪੁਰਾਣੇ ਗੁਰਦੁਆਰੇ ਨੂੰ ਸਿੱਖ ਭਾਈਚਾਰੇ ਦੇ ਲੋਕਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਗੁਰਦੁਆਰਾ ਬਾਬੇ ਦੀ ਬੇਰ ਵਿੱਚ ਭਾਰਤੀ ਸ਼ਰਧਾਲੂ ਨਹੀਂ ਸੀ ਜਾ ਸਕਦੇ।

 Gurdwara Babe Di Ber Sahib Gurdwara Babe Di Ber Sahib

ਗੁਰਦੁਆਰਾ ਸਾਹਿਬ ਦੇ ਇਤਿਹਾਸ ਦੀ ਗੱਲ ਕੀਤੀ ਜਾਵੇ ਤਾਂ  16ਵੀਂ ਸਦੀ ਵਿੱਚ ਜਦੋਂ ਗੁਰੂ ਨਾਨਕ ਦੇਵ ਜੀ ਕਸ਼ਮੀਰ ਤੋਂ ਸਿਆਲਕੋਟ ਆਏ ਸਨ ਤਾਂ ਇੱਥੇ ਲੱਗੀ ਬੇਰੀ ਹੇਠ ਰੁਕੇ ਸਨ। ਸਰਦਾਰ ਨੱਥਾ ਸਿੰਘ ਨੇ ਗੁਰੂ ਜੀ ਦੀ ਯਾਦ ਵਿੱਚ ਇਸ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ ਸੀ ।

 Gurdwara Babe Di Ber Sahib Gurdwara Babe Di Ber Sahib

ਖ਼ਬਰਾਂ ਦੀ ਮੰਨੀਏ ਤਾਂ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਨੇ ਲਾਹੌਰ ਤੋਂ 140  ਕਿਲੋਮੀਟਰ ਦੂਰ ਸਿਆਲਕੋਟ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਬਾਬੇ ਦੇ ਬੇਰ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਨੂੰ ਇਜਾਜ਼ਤ ਦੇਣ ਲਈ ਸੂਬੇ ਦੇ ਵਕਫ ਬੋਰਡ ਨੂੰ ਸਿਫਾਰਸ਼ ਕੀਤੀ ਹੈ। ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਯਾਤਰੀ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਗੁਰੂ ਨਾਨਕ ਦੇਵ ਦੇ ਗੁਰਪੁਰਬ, ਵਿਸਾਖੀ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਆਉਂਦੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network