Watch video: ਕਾਰਤਿਕ ਆਰੀਅਨ ਲਈ ਨਜ਼ਰ ਆਇਆ ਫੈਨਜ਼ ਦਾ ਕ੍ਰੇਜ਼, ਮੁੰਡੇ ਵੱਲੋਂ ਕਿੱਸ ਦੇਣ 'ਤੇ ਅਦਾਕਾਰ ਨੇ ਦਿੱਤਾ ਇਹ ਰਿਐਕਸ਼ਨ
Watch video: ਕਾਰਤਿਕ ਆਰੀਅਨ ਲਈ ਨਜ਼ਰ ਆਇਆ ਫੈਨਜ਼ ਦਾ ਕ੍ਰੇਜ਼, ਮੁੰਡੇ ਵੱਲੋਂ ਕਿੱਸ ਦੇਣ 'ਤੇ ਅਦਾਕਾਰ ਨੇ ਦਿੱਤਾ ਇਹ ਰਿਐਕਸ਼ਨ
Fan give flying kisses to Kartik Aaryan: ਬਾਲੀਵੁੱਡ ਐਕਟਰ ਕਾਰਤਿਕ ਆਰੀਅਨ ਇਨ੍ਹੀਂ ਦਿਨੀਂ ਆਪਣੀ ਨਵੀਂ ਫ਼ਿਲਮ 'ਸ਼ਹਿਜ਼ਾਦਾ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਫ਼ਿਲਮ 'ਚ ਉਹ ਪਹਿਲੀ ਵਾਰ ਐਕਸ਼ਨ ਅਵਤਾਰ 'ਚ ਨਜ਼ਰ ਆਉਣਗੇ। ਇਨ੍ਹੀਂ ਦਿਨੀਂ ਕਾਰਤਿਕ ਆਰੀਅਨ ਅਦਾਕਾਰਾ ਕ੍ਰਿਤੀ ਸੈਨਨ ਨਾਲ ਆਪਣੀ ਫ਼ਿਲਮ ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇਸ ਦੌਰਾਨ ਕਾਰਤਿਕ ਆਰੀਅਨ ਦਾ ਇੱਕ ਮਜ਼ਾਕੀਆ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਕਾਰਤਿਕ ਦਾ ਇੱਕ ਫੈਨ ਕੁਝ ਅਜਿਹਾ ਕਰਦਾ ਨਜ਼ਰ ਆਇਆ, ਜਿਸ ਨੂੰ ਵੇਖ ਕੇ ਤੁਸੀਂ ਆਪਣਾ ਹਾਸਾ ਨਹੀਂ ਰੋਕ ਸਕੋਗੇ।
Image Source : Instagram
ਦੱਸ ਦਈਏ ਕਿ ਕਾਰਤਿਕ ਆਰੀਅਨ ਸੋਸ਼ਲ ਮੀਡੀਆ 'ਤੇ ਬਹੁਤ ਐਕਵਿਟ ਰਹਿੰਦੇ ਹਨ। ਉਹ ਸੋਸ਼ਲ ਮੀਡੀਆ ਰਾਹੀਂ ਫੈਨਜ਼ ਦੇ ਰੁਬਰੂ ਹੁੰਦੇ ਹਨ ਤੇ ਆਪਣੇ ਅਪਕਮਿੰਗ ਪ੍ਰੋਜੈਕਟਸ ਬਾਰੇ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਕਾਰਤਿਕ ਆਰੀਅਨ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਇਕ ਵੀਡੀਓ ਪੋਸਟ ਕੀਤੀ ਹੈ। ਇਹ ਵੀਡੀਓ ਬੇਹੱਦ ਮਜ਼ੇਦਾਰ ਹੈ , ਜੋ ਦਰਸ਼ਕਾਂ ਨੂੰ ਹੱਸਣ ਲਈ ਮਜ਼ਬੂਰ ਕਰ ਰਹੀ ਹੈ।
Image Source : Instagram
ਫੈਨ ਨੇ ਕਾਰਤਿਕ ਨੂੰ ਦਿੱਤੀ ਕਿੱਸ
ਕਾਰਤਿਕ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਚੱਲਦੀ ਕਾਰ 'ਚ ਬੈਠੇ ਨਜ਼ਰ ਆ ਰਹੇ ਹਨ। ਫਿਰ ਇੱਕ ਬਾਈਕ ਸਵਾਰ ਲੜਕਾ ਉਨ੍ਹਾਂ ਦੀ ਗੱਡੀ ਦਾ ਪਿੱਛਾ ਕਰਦੇ ਹੋਏ ਆਉਂਦਾ ਹੈ। ਉਹ ਕਾਰਤਿਕ ਨੂੰ ਵੇਖ ਕੇ ਬੇਹੱਦ ਖੁਸ਼ ਹੋ ਜਾਂਦਾ ਹੈ ਤੇ ਲਗਾਤਾਰ ਉਨ੍ਹਾਂ ਦੀ ਗੱਡੀ ਦੇ ਸ਼ੀਸ਼ੇ ਨੇੜੇ ਆ ਕੇ ਉਨ੍ਹਾਂ ਕਈ ਵਾਰ ਫਲਾਇੰਗ ਕਿੱਸ ਦਿੰਦਾ ਹੈ। ਇਸ ਨੂੰ ਦੇਖ ਕੇ ਕਾਰਤਿਕ ਖ਼ੁਦ ਦਾ ਹਾਸਾ ਨਹੀਂ ਰੋਕ ਸਕੇ ਅਤੇ ਉੱਚੀ-ਉੱਚੀ ਹੱਸਣ ਲੱਗੇ। ਇਸ ਵੀਡੀਓ 'ਤੇ ਕੈਪਸ਼ਨ ਦਿੰਦੇ ਹੋਏ ਕਾਰਤਿਕ ਨੇ ਲਿਖਿਆ, " Shehzada Petha Party ?#Shehzada #17thFeb in Theatres ?❤️"
Image Source : Instagram
ਵੀਡੀਓ ਹੋਈ ਵਾਇਰਲ
ਕਾਰਤਿਕ ਆਰੀਅਨ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਨੂੰ ਖੂਬ ਪਸੰਦ ਅਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਤੇ ਫੈਨਜ਼ ਮਜ਼ਾਕੀਆ ਪ੍ਰਤੀਕਿਰਿਆਵਾਂ ਦੇ ਰਹੇ ਹਨ। ਪਿਛਲੇ ਕੁਝ ਦਿਨਾਂ 'ਚ ਕਾਰਤਿਕ ਆਰੀਅਨ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ 'ਚ ਉਹ ਵੱਖ-ਵੱਖ ਸ਼ਹਿਰਾਂ 'ਚ ਆਪਣੀ ਫਿਲਮ ਸ਼ਹਿਜ਼ਾਦਾ ਦਾ ਪ੍ਰਮੋਸ਼ਨ ਕਰ ਰਹੇ ਹਨ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
