ਪੀਟੀਸੀ ਪੰਜਾਬੀ ‘ਤੇ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਨਵਾਂ ਸ਼ਬਦ

Written by  Shaminder   |  September 23rd 2021 04:10 PM  |  Updated: September 23rd 2021 04:10 PM

ਪੀਟੀਸੀ ਪੰਜਾਬੀ ‘ਤੇ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਨਵਾਂ ਸ਼ਬਦ

ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਨਿੱਤ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਭਾਈ ਅਮਰਜੀਤ ਸਿੰਘ ਜੀ  (Bhai Amarjeet singh ji ) ਦੀ ਆਵਾਜ਼ ‘ਚ ਨਵਾਂ ਸ਼ਬਦ (Shabad)  ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਦਿਨ ਸ਼ਨਿੱਚਰਵਾਰ, 25 ਸਤੰਬਰ ਨੂੰ ਕੀਤਾ ਜਾਵੇਗਾ ।

bhai amarjeet singh ji,-min

ਹੋਰ ਪੜ੍ਹੋ : ਮੋਗਾ ਵਿੱਚ ਸਥਾਪਿਤ ਕੀਤਾ ਗਿਆ ਦੁਨੀਆ ਦਾ ਪਹਿਲਾ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਬਾਗ

ਇਸ ਸ਼ਬਦ ‘ਚ ਪ੍ਰਮਾਤਮਾ ਦੀ ਮਹਿਮਾ ਦਾ ਗੁਣਗਾਣ ਕੀਤਾ ਜਾਵੇਗਾ ਜਿਸ ਦੇ ਸਹਾਰੇ ਇਹ ਸ੍ਰਿਸ਼ਟੀ ਚੱਲ ਰਹੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਸਾਹਿਬ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਸ਼ਬਦਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

Shabad-min

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਅਤੇ ਕੀਰਤਨ ਚਲਾਇਆ ਜਾ ਰਿਹਾ ਹੈ । ਉੱਥੇ ਹੀ ਕਈ ਹੋਰ ਧਾਰਮਿਕ ਪ੍ਰੋਗਰਾਮ ਵੀ ਪੀਟੀਸੀ ਸਿਮਰਨ ‘ਤੇ ਚਲਾਏ ਜਾ ਰਹੇ ਹਨ । ਤੁਸੀਂ ਵੀ ਸਰਵਣ ਕਰਨਾ ਚਾਹੁੰਦੇ ਨਵੇਂ-ਨਵੇਂ ਸ਼ਬਦ ਤੇ ਜੁੜਨਾ ਚਾਹੁੰਦੇ ਹੋ ਗੁਰਬਾਣੀ ਦੇ ਨਾਲ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network