ਹਰਜੀਤ ਸਿੰਘ ਸਣੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਜਜ਼ਬੇ ਨੂੰ ਅਨਮੋਲ ਗਗਨ ਮਾਨ ਨੇ ਇਸ ਤਰ੍ਹਾਂ ਕੀਤਾ ਸਲਾਮ, ਵੀਡੀਓ ਕੀਤਾ ਸਾਂਝਾ

Written by  Shaminder   |  May 11th 2020 02:24 PM  |  Updated: May 11th 2020 02:24 PM

ਹਰਜੀਤ ਸਿੰਘ ਸਣੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਜਜ਼ਬੇ ਨੂੰ ਅਨਮੋਲ ਗਗਨ ਮਾਨ ਨੇ ਇਸ ਤਰ੍ਹਾਂ ਕੀਤਾ ਸਲਾਮ, ਵੀਡੀਓ ਕੀਤਾ ਸਾਂਝਾ

ਅਨਮੋਲ ਗਗਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਨਵੇਂ ਗੀਤ ਦਾ ਵੀਡੀਓ ਸਾਂਝਾ ਕੀਤਾ ਹੈ ।ਇਸ ਗੀਤ ਨੂੰ ‘ਏ ਟਰੂ ਮੈਨ’ ਨਾਂਅ ਦੇ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ । ਗੀਤ ਦੇ ਬੋਲ ਅਨਮੋਲ ਗਗਨ ਮਾਨ ਨੇ ਖੁਦ ਹੀ ਲਿਖੇ ਨੇ ਅਤੇ ਸੰਗੀਤਬੱਧ ਵੀ ਖੁਦ ਹੀ ਕੀਤਾ ਹੈ । ਗੀਤ ਦੀ ਫੀਚਰਿੰਗ ‘ਚ ਸਤਿੰਦਰ ਸੱਤੀ ਵੀ ਨਜ਼ਰ ਆ ਰਹੇ ਹਨ ।ਇਸ ਗੀਤ ‘ਚ ਅਨਮੋਲ ਗਗਨ ਮਾਨ ਨੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੈਲਿਊਟ ਕੀਤਾ ਹੈ ।

https://www.instagram.com/p/CAAshVwnJfU/

ਜੋ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਂਦੇ ਹਨ । ਜੋ ਜਾਨ ਤਲੀ ‘ਤੇ ਰੱਖ ਕੇ ਇਸ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਦੇ ਬਾਵਜੂਦ ਲੋਕਾਂ ਦੀ ਸੇਵਾ ਕਰਨ ਦੇ ਨਾਲ –ਨਾਲ ਪੂਰੀ ਇਮਾਨਦਾਰੀ ਦੇ ਨਾਲ ਡਿਊਟੀ ਕਰ ਰਹੇ ਹਨ ।

https://www.instagram.com/p/CAA_gxynqB4/

ਅਨਮੋਲ ਗਗਨ ਮਾਨ ਦੇ ਇਸ ਗੀਤ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਨ੍ਹਾਂ ਪੁਲਿਸ ਦੇ ਜਵਾਨਾਂ ਦੇ ਜਜ਼ਬੇ ਨੂੰ ਸਲਾਮ ਕਰ ਰਿਹਾ ਹੈ । ਇਸ ਦੇ ਨਾਲ ਪੰਜਾਬ ਪੁਲਿਸ ਦੇ ਜਵਾਨ ਹਰਜੀਤ ਸਿੰਘ ਦੇ ਜਜ਼ਬੇ ਨੂੰ ਇਸ ਗੀਤ ਦੇ ਜ਼ਰੀਏ ਸਲਾਮ ਕੀਤਾ ਗਿਆ ਹੈ ।ਦੱਸ ਦਈਏ ਕਿ ਦੇਸ਼ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ ਜਿਸ ਕਾਰਨ ਪੂਰੇ ਦੇਸ਼ ‘ਚ ਲਾਕ ਡਾਊਨ ਹੈ ਅਤੇ ਹਰ ਕੋਈ ਆਪਣੇ ਘਰਾਂ ‘ਚ ਰਹਿ ਕੇ ਇਸ ਲਾਕ ਡਾਊਨ ਦਾ ਪਾਲਣ ਕਰ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network