
ਅੰਬਰ ਧਾਲੀਵਾਲ (Aamber Dhaliwal) ਦੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤੇ ਜਾਂਦੇ ਹਨ । ਹੁਣ ਉਸ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ਨੂੰ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਵੀਡੀਓ ‘ਚ ਅੰਬਰ ਧਾਲੀਵਾਲ ਗੀਤ ‘ਤੇ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ ।
ਹੋਰ ਪੜ੍ਹੋ : ਭਤੀਜੇ ਦੇ ਵਿਆਹ ‘ਤੇ ਅਮਰ ਨੂਰੀ ਨੇ ਪਾਇਆ ਗਿੱਧਾ, ਘਰ ‘ਚ ਲੱਗੀਆਂ ਰੌਣਕਾਂ
ਇਸ ਤੋਂ ਇਲਾਵਾ ਉਸ ਨੇ ਹੋਰ ਵੀ ਕਈ ਵੀਡੀਓ ਸਾਂਝੇ ਕੀਤੇ ਹਨ । ਜਿਸ ‘ਚ ਉਹ ਅਦਾਵਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਦੀ ਹੋਈ ਨਜ਼ਰ ਆ ਰਹੀ ਹੈ ।ਅੰਬਰ ਧਾਲੀਵਾਲ ਦੇ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਖੂਬ ਰਿਐਕਸ਼ਨ ਦੇ ਰਹੇ ਹਨ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲ ਕੇ ਭਾਵੁਕ ਹੋਇਆ ਗਾਇਕ ਦਾ ਫੈਨ, ਵੀਡੀਓ ਹੋ ਰਿਹਾ ਵਾਇਰਲ
ਅੰਬਰ ਧਾਲੀਵਾਲ ਕਈ ਗੀਤਾਂ ‘ਚ ਬਤੌਰ ਮਾਡਲ ਵੀ ਕੰਮ ਕਰ ਚੁੱਕੀ ਹੈ ।ਦਿਲਪ੍ਰੀਤ ਢਿੱਲੋਂ ਦੇ ਨਾਲ ਅੰਬਰ ਧਾਲੀਵਾਲ ਨੇ ਕੁਝ ਸਮਾਂ ਪਹਿਲਾਂ ਵਿਆਹ ਕਰਵਾਇਆ ਸੀ । ਪਰ ਕੁਝ ਸਮਾਂ ਪਹਿਲਾਂ ਦੋਨਾਂ ਦਰਮਿਆਨ ਅਣਬਣ ਦੀਆਂ ਖ਼ਬਰਾਂ ਆਈਆਂ ਸਨ । ਜਿਸ ਤੋਂ ਬਾਅਦ ਦੋਵੇਂ ਇੱਕ ਦੂਜੇ ਤੋਂ ਦੂਰ ਹੋ ਗਏ ਸਨ ।
ਅੰਬਰ ਧਾਲੀਵਾਲ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ ।
View this post on Instagram