ਅੰਬਰ ਧਾਲੀਵਾਲ ਵਿਦੇਸ਼ ‘ਚ ਆਪਣੀਆਂ ਸਹੇਲੀਆਂ ਦੇ ਨਾਲ ਬਿਤਾ ਰਹੀ ਸਮਾਂ, ਤਸਵੀਰਾਂ ਹੋਈਆਂ ਵਾਇਰਲ
ਅੰਬਰ ਧਾਲੀਵਾਲ ਏਨੀਂ ਦਿਨੀਂ ਆਪਣੀਆਂ ਸਹੇਲੀਆਂ ਦੇ ਨਾਲ ਸਮਾਂ ਬਿਤਾ ਰਹੇ ਨੇ । ਉਨ੍ਹਾਂ ਨੇ ਆਪਣੇ ਇਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿੱਥੇ ਉਹ ਵਿਦੇਸ਼ ‘ਚ ਬਰਫੀਲੀ ਵਾਦੀਆਂ ਦਾ ਅਨੰਦ ਉਠਾ ਰਹੇ ਹਨ । ਉਨ੍ਹਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੀਆਂ ਸਹੇਲੀਆਂ ਦੇ ਨਾਲ ਨਜ਼ਰ ਆ ਰਹੇ ਹਨ ।
ਜਦੋੋਂਕਿ ਕੁਝ ਤਸਵੀਰਾਂ ਉਨ੍ਹਾਂ ਦੀਆਂ ਇੱਕਲਿਆਂ ਦੀਆਂ ਹਨ । ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਨਾਲ ਉਨ੍ਹਾਂ ਦਾ ਕੁਝ ਸਾਲ ਪਹਿਲਾਂ ਵਿਆਹ ਹੋਇਆ ਸੀ, ਪਰ ਪਿੱਛੇ ਜਿਹੇ ਦੋਨਾਂ ਦੇ ਦਰਮਿਆਨ ਵਿਵਾਦ ਚੱਲ ਰਿਹਾ ਸੀ ।
ਜਿਸ ਤੋਂ ਬਾਅਦ ਦੋਨਾਂ ਦੇ ਵਿਵਾਦ ਦੀਆਂ ਖ਼ਬਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ ।ਇਹ ਜੋੜੀ ਕਾਫੀ ਸੁਰਖੀਆਂ ‘ਚ ਰਹੀ ਸੀ ।
ਹੁਣ ਦੋਵਾਂ ਦੇ ਰਸਤੇ ਅਲੱਗ ਹੋ ਚੁੱਕੇ ਹਨ ਅਤੇ ਅੰਬਰ ਧਾਲੀਵਾਲ ਵਿਦੇਸ਼ ‘ਚ ਆਪਣਾ ਸਮਾਂ ਬਿਤਾ ਰਹੇ ਨੇ । ਪਿੱਛੇ ਜਿਹੇ ਹੀ ਉਨ੍ਹਾਂ ਨੇ ਆਪਣਾ ਨਰਸਿੰਗ ਦਾ ਕੋਰਸ ਪੂਰਾ ਕੀਤਾ ਹੈ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।
View this post on Instagram