ਫ਼ਿਲਮ ‘ਲਾਲ ਸਿੰਘ ਚੱਢਾ’ ਤੋਂ ਵਾਇਰਲ ਹੋਇਆ ਆਮਿਰ ਖ਼ਾਨ ਤੇ ਕਰੀਨਾ ਕਪੂਰ ਦੇ ਵਿਆਹ ਦਾ ਵੀਡੀਓ, ਆਮਿਰ ਖ਼ਾਨ ਦੀ ਸਰਦਾਰੀ ਲੁੱਕ ਨੇ ਕਰਵਾਈ ਅੱਤ

written by Shaminder | August 16, 2022

ਆਮਿਰ ਖ਼ਾਨ (Aamir khan) ਦੀ ਫ਼ਿਲਮ (Movie)  ‘ਲਾਲ ਸਿੰਘ ਚੱਢਾ’ (Laal Singh Chadha) ਸਿਨੇਮਾਂ ਘਰਾਂ ‘ਚ ਰਿਲੀਜ਼ ਹੋ ਚੁੱਕੀ ਹੈ । ਇਸ ਫ਼ਿਲਮ ਨੂੰ ਦਰਸ਼ਕਾਂ ਦਾ ਰਲਵਾਂ ਮਿਲਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਫ਼ਿਲਮ ‘ਚ ਆਮਿਰ ਖ਼ਾਨ ਨੇ ਇੱਕ ਸਰਦਾਰ ਦਾ ਕਿਰਦਾਰ ਨਿਭਾਇਆ ਹੈ ਅਤੇ ਉਨ੍ਹਾਂ ਦੀ ਸਰਦਾਰੀ ਲੁੱਕ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

Aamir khan image from instagram

ਹੋਰ ਪੜ੍ਹੋ : ਲਾਲ ਸਿੰਘ ਚੱਢਾ ਦੀ ਰਿਲੀਜ਼ਿੰਗ ਤੋਂ ਪਹਿਲਾਂ ਬਾਲੀਵੁੱਡ ਅਭਿਨੇਤਾ ਆਮਿਰ ਖ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ

ਆਮਿਰ ਖ਼ਾਨ ਦੀ ਇਸ ਫ਼ਿਲਮ ਚੋਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਕਰੀਨਾ ਕਪੂਰ ਖ਼ਾਨ ਦੇ ਨਾਲ ਲਾਵਾਂ ‘ਤੇ ਬੈਠੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ । ਪ੍ਰਸ਼ੰਸਕ ਵੀ ਇਸ ਵੀਡੀਓ ‘ਤੇ ਕਮੈਂਟਸ ਕਰਕੇ ਪ੍ਰਤੀਕਰਮ ਦੇ ਰਹੇ ਹਨ ।

Aamir khan image From instagram

ਹੋਰ ਪੜ੍ਹੋ : ਇਸ ਪਾਕਿਸਤਾਨੀ ਅਦਾਕਾਰਾ ਦੇ ਘਰ 12 ਸਾਲ ਬਾਅਦ ਹੋਈ ਔਲਾਦ, ਦਿੱਤਾ ਦਿਲ ਛੂਹ ਲੈਣ ਵਾਲਾ ਸੁਨੇਹਾ

ਆਮਿਰ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਹਿੱਟ ਫ਼ਿਲਮਾਂ ਬਾਲੀਵੁੱਡ ਇੰਡਸਟਰੀ ਨੂੰ ਦਿੱਤੀਆਂ ਹਨ । ਇਸ ਫ਼ਿਲਮ ਤੋਂ ਵੀ ਉਨ੍ਹਾਂ ਨੂੰ ਬਹੁਤ ਉਮੀਦਾਂ ਸਨ,ਪਰ ਹਾਲ ਦੀ ਘੜੀ ਤਾਂ ਇਨ੍ਹਾਂ ਉਮੀਦਾਂ ‘ਤੇ ਇਹ ਫ਼ਿਲਮ ਖਰੀ ਨਹੀਂ ਉਤਰ ਪਾਈ ।

kareena kapoor-

ਫ਼ਿਲਮ ‘ਚ ਆਮਿਰ ਖ਼ਾਨ ਦੇ ਨਾਲ ਕਰੀਨਾ ਕਪੂਰ ਵੀ ਮੁੱਖ ਕਿਰਦਾਰ ‘ਚ ਹਨ । ਫ਼ਿਲਮ ਦੇ ਰਿਲੀਜ਼ ਤੋਂ ਪਹਿਲਾਂ ਇਹ ਫ਼ਿਲਮ ਉਨ੍ਹਾਂ ਦੇ ਵੱਲੋਂ ਐੱਸਜੀਪੀਸੀ ਨੂੰ ਵੀ ਵਿਖਾਈ ਗਈ ਸੀ । ਐੱਸਜੀਪੀਸੀ ਨੇ ਵੀ ਇਸ ਫ਼ਿਲਮ ਨੂੰ ਹਰੀ ਝੰਡੀ ਦੇ ਦਿੱਤੀ ਸੀ ।

You may also like