‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਪਣੀ ਹੀ ਪਾਰਟੀ ਦੇ ਵਰਕਰ ਮਨਦੀਪ ਸਿੰਘ ਲੱਖੇਵਾਲ ਦੇ ਨਾਲ ਕਰਵਾਇਆ ਵਿਆਹ, ਤਸਵੀਰਾਂ ਆਈਆਂ ਸਾਹਮਣੇ

written by Shaminder | October 07, 2022 01:49pm

ਸੰਗਰੂਰ ਤੋਂ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ (Narinder Kaur Bharaj) ਦਾ ਵਿਆਹ (Wedding) ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਸਕਦੇ ਹੋ ਕਿ ਨਰਿੰਦਰ ਕੌਰ ਭਰਾਜ ਗੁਰਦੁਆਰਾ ਸਾਹਿਬ ‘ਚ ਲਾਵਾਂ ਲੈਂਦੀ ਹੋਈ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਵੇਖਣ ਤੋਂ ਬਾਅਦ ਉਨ੍ਹਾਂ ਨੂੰ ਹਰ ਕੋਈ ਵਧਾਈ ਦੇ ਰਿਹਾ ਹੈ ।

Narinder Kaur Image Source : Google

ਹੋਰ ਪੜ੍ਹੋ : ਵਿਦੇਸ਼ ‘ਚ ਪੰਜਾਬੀ ਪਰਿਵਾਰ ਦੀ ਮੌਤ ਦਾ ਮਾਮਲਾ, ਗਾਇਕ ਪ੍ਰੀਤ ਹਰਪਾਲ ਨੇ ਜਤਾਇਆ ਦੁੱਖ

28  ਸਾਲਾਂ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਪਿੰਡ ਲੱਖੇਵਾਲ ਦੇ ਨੌਜਵਾਨ ਮਨਦੀਪ ਸਿੰਘ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝੇ ਹਨ । ਉਨ੍ਹਾਂ ਦੇ ਹਮਸਫ਼ਰ ਵੀ ਉਨ੍ਹਾਂ ਵਾਂਗ ਕਿਸਾਨ ਪਰਿਵਾਰ ਦੇ ਨਾਲ ਸਬੰਧ ਰੱਖਦੇ ਹਨ । 2022  ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਇੱਕ ਦੂਜੇ ਦੇ ਪਰਿਵਾਰ ਜਾਣਦੇ ਸਨ ।

Narinder Kaur , Image Source : Google

ਹੋਰ ਪੜ੍ਹੋ : ਸ਼ਾਹਰੁਖ ਖ਼ਾਨ ਦੇ ਨਾਲ ਨਜ਼ਰ ਆ ਰਿਹਾ ਇਹ ਬੱਚਾ ਹੈ ਬਾਲੀਵੁੱਡ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਦੱਸਿਆ ਜਾ ਰਿਹਾ ਹੈ ਕਿ ਇਹ ਵਿਆਹ ਬਹੁਤ ਹੀ ਸਧਾਰਣ ਤਰੀਕੇ ਨਾਲ ਹੋਇਆ ਹੈ ਅਤੇ ਵਿਆਹ ‘ਚ ਰਿਸ਼ਤੇਦਾਰ ਅਤੇ ਪਰਿਵਾਰ ਦੇ ਲੋਕਾਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਹੋਰ ਕਈ ਆਗੂ ਸ਼ਾਮਿਲ ਹੋਏ ਹਨ । ਵਿਆਹ ਪਟਿਆਲਾ ਦੇ ਇੱਕ ਗੁਰਦੁਆਰਾ ਸਾਹਿਬ ‘ਚ ਹੋਇਆ ਹੈ ।

Narinder Kaur , Image Source : Google

ਦੱਸਿਆ ਜਾ ਰਿਹਾ ਹੈ ਵਿਧਾਇਕਾ ਨੇ ਆਪਣੇ ਮਾਪਿਆਂ ਦੀ ਰਜ਼ਾਮੰਦੀ ਦੇ ਨਾਲ ਹੀ ਇਹ ਵਿਆਹ ਕਰਵਾਇਆ ਹੈ । ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਦੇ ਲਈ ਹਰ ਕੋਈ ਉਨ੍ਹਾਂ ਨੂੰ ਵਧਾਈ ਦੇ ਰਿਹਾ ਹੈ ।

 

View this post on Instagram

 

A post shared by PTC News (@ptc_news)

You may also like