ਆਰਿਆ ਬੱਬਰ ਨੇ ਆਪਣੀ ਪਤਨੀ ਜੈਸਮੀਨ ਬੱਬਰ ਦੇ ਨਾਲ ਸ਼ੇਅਰ ਕੀਤੀ ਇਹ ਖ਼ਾਸ ਤਸਵੀਰ

written by Lajwinder kaur | October 19, 2021

ਬਾਲੀਵੁੱਡ ਤੇ ਪਾਲੀਵੁੱਡ ਐਕਟਰ ਆਰਿਆ ਬੱਬਰ (Aarya Babbar) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਫ਼ਿਲਮੀ ਪ੍ਰੋਜੈਕਟਸ ਤੋਂ ਇਲਾਵਾ ਆਪਣੇ ਪਰਿਵਾਰ ਵਾਲਿਆਂ ਦੀ ਤਸਵੀਰਾਂ ਵੀ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਆਪਣੀ ਪਤਨੀ ਜੈਸਮੀਨ ਬੱਬਰ (jasmine babbar) ਦੇ ਨਾਲ ਆਪਣੀ ਇੱਕ ਪਿਆਰ ਜਿਹੀ ਤਸਵੀਰ ਸ਼ੇਅਰ ਕੀਤੀ ਹੈ।

inside image of aarya babbar image Image Source -Instagram

 

ਹੋਰ ਪੜ੍ਹੋ : ਗਾਇਕ ਹਰਦੀਪ ਗਰੇਵਾਲ ਇੱਕ ਵਾਰ ਫਿਰ ਤੋਂ ਲੈ ਕੇ ਆ ਰਹੇ ਨੇ ਮੋਟੀਵੇਸ਼ਨਲ ਗੀਤ ‘YES YOU CAN’, ਫੈਨਜ਼ ਦੇ ਨਾਲ ਸ਼ੇਅਰ ਕੀਤਾ ਪੋਸਟਰ

ਇਹ ਤਸਵੀਰ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਆਪਣੀ ਪਤਨੀ ਦੇ ਬਰਥਡੇਅ ਉੱਤੇ ਸ਼ੇਅਰ ਕੀਤੀ ਸੀ। ਇਸ ਤਸਵੀਰ ਚ ਦੋਵੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਹਨ। ਆਰਿਆ ਬੱਬਰ ਨੇ ਚਿੱਟੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ ਤੇ ਜੈਸਮੀਨ ਬੱਬਰ ਨੇ ਹਰੇ ਤੇ ਸੰਤਰੀ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਹੈ। ਪ੍ਰਸ਼ੰਸਕਾਂ ਨੂੰ ਇਹ ਤਸਵੀਰ ਕਾਫੀ ਪਸੰਦ ਆ ਰਹੀ ਹੈ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਦਾ ਪਾਰਟੀ ਸੌਂਗ ‘Lalkaare’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਸ਼ਹਿਨਾਜ਼ ਗਿੱਲ ਤੇ ਸੋਨਮ ਬਾਜਵਾ ਦੇ ਨਾਲ ਭੰਗੜੇ ਪਾਉਂਦੇ ਆ ਰਹੇ ਨੇ ਨਜ਼ਰ

feature image of aarya babbar new movie made in uk poster Image Source -Instagram

ਦੱਸ ਦਈਏ ਆਰਿਆ ਬੱਬਰ ਨੇ 22 ਫਰਵਰੀ 2016 ਵਿੱਚ ਜੈਸਮੀਨ ਦੇ ਨਾਲ ਵਿਆਹ ਦੇ ਬੰਧਨ ਚ ਬੱਝੇ ਸਨ। ਆਰਿਆ ਬੱਬਰ ਦੇ ਫ਼ਿਲਮੀ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ ।ਜਿਸ ‘ਚ ‘ਯਾਰ ਅਣਮੁੱਲੇ’ ਵਰਗੀ ਫ਼ਿਲਮ ਵੀ ਸ਼ਾਮਿਲ ਹੈ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਹਨ । ਉਹ ਅਖੀਰਲੀ ਵਾਰ ਫ਼ਿਲਮ ‘ਗਾਂਧੀ ਫੇਰ ਆ ਗਿਆ’ ਚ ਨਜ਼ਰ ਆਏ ਸੀ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ‘ਜੱਟੀ 15 ਮੁਰੱਬਿਆਂ ਵਾਲੀ’, ਮੇਡ ਇਨ ਯੂਕੇ ਤੇ ਕਈ ਹੋਰ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

You may also like