ਅਦਾਕਾਰ ਆਸ਼ੀਸ਼ ਵਿਦਿਆਰਥੀ ਦਾ ਕੋਰੋਨਾ ਟੈਸਟ ਪਾਜ਼ੀਟਿਵ, ਦਿੱਲੀ ਦੇ ਇੱਕ ਹਸਪਤਾਲ ‘ਚ ਹੋਏ ਭਰਤੀ

written by Shaminder | March 13, 2021

ਕੋਰੋਨਾ ਵਾਇਰਸ ਦੇ ਮਾਮਲੇ ਦੇਸ਼ ਭਰ ‘ਚ ਫਿਰ ਤੋਂ ਵੱਧ ਰਹੇ ਹਨ । ਇਸ ਵਾਇਰਸ ਦੀ ਲਪੇਟ ‘ਚ ਆਮ ਲੋਕਾਂ ਦੇ ਨਾਲ-ਨਾਲ ਫ਼ਿਲਮੀ ਸਿਤਾਰੇ ਵੀ ਇਸ ਦੀ ਲਪੇਟ ‘ਚ ਆ ਚੁੱਕੇ ਹਨ । ਅਦਾਕਾਰ ਆਸ਼ੀਸ਼ ਵਿਦਿਆਰਥੀ ਵੀ ਕੋਰੋਨਾ ਪਾਜ਼ੀਟਿਵ ਹਨ ।ਇਸ ਦਾ ਖੁਲਾਸਾ ਉਨ੍ਹਾਂ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕਰਦੇ ਹੋਏ ਕੀਤਾ ਹੈ । ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਵੀ ਖ਼ਾਸ ਅਪੀਲ ਕੀਤੀ ਜੋ ਬੀਤੇ ਦਿਨ ਉਨ੍ਹਾਂ ਦੇ ਸੰਪਰਕ ‘ਚ ਆਏ ਹਨ ।

Ashish Image From ashishvidyarthi’s Instagram

ਹੋਰ ਪੜ੍ਹੋ : ਸਰਬਜੀਤ ਚੀਮਾ ਦੇ ਖ਼ਾਸ ਦੋਸਤ ਦਾ ਦਿਹਾਂਤ, ਗਾਇਕ ਨੇ ਭਾਵੁਕ ਪੋਸਟ ਕੀਤੀ ਸਾਂਝੀ

ashish Image From ashishvidyarthi’s Instagram

ਉਨ੍ਹਾਂ ਨੇ ਕਿਹਾ ਕਿ ਚਾਹੇ ਉਹ ਲੋਕ ਵਾਰਾਣਸੀ ‘ਚ ਉਨ੍ਹਾਂ ਦੇ ਸੰਪਰਕ ‘ਚ ਆਏ ਹੋਣ ਜਾਂ ਫਿਰ ਮੁੰਬਈ ‘ਚ ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ । ਆਸ਼ੀਸ਼ ਇਸ ਵੇਲੇ ਦਿੱਲੀ ਦੇ ਮੈਕਸ ਹਸਪਤਾਲ ‘ਚ ਆਪਣਾ ਇਲਾਜ ਕਰਵਾ ਰਹੇ ਨੇ । ਬੀਤੇ ਦਿਨੀਂ ਜਿੱਥੇ ਅਦਾਕਾਰ ਰਣਬੀਰ ਕਪੂਰ, ਸੰਜੈ ਲੀਲਾ ਭੰਸਾਲੀ ਤੇ ਮਨੋਜ ਬਾਜਪਾਈ ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਹਨ।

ashish Image From ashishvidyarthi’s Instagram

ਆਸ਼ੀਸ਼ ਇਸ ਵੇਲੇ ਦਿੱਲੀ ਸਥਿਤ ਸਾਕੇਤ ਦੇ ਮੈਕਸ ਹਸਪਤਾਲ 'ਚ ਭਰਤੀ ਹਨ। ਇਸ ਦੇ ਨਾਲ ਹੀ ਆਸ਼ੀਸ਼ ਨੇ ਉਨ੍ਹਾਂ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਰਿਕਵੈਸਟ ਕੀਤੀ ਹੈ ਜੋ ਉਨ੍ਹਾਂ ਦੇ ਸੰਪਰਕ ਵਿਚ ਆਏ ਸਨ।

0 Comments
0

You may also like