ਅਦਾਕਾਰ ਬੋਮਨ ਈਰਾਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ

written by Shaminder | December 01, 2021

ਅਦਾਕਾਰ ਬੋਮਨ ਈਰਾਨੀ (Boman Irani ) ਆਪਣੇ ਜਨਮ ਦਿਨ (Birthday ) ਦੇ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਹੁੰਚਿਆ । ਇਸ ਮੌਕੇ ‘ਤੇ ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ । ਇਸ ਮੌਕੇ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਹੋਇਆਂ ਬੋਮਨ ਈਰਾਨੀ ਨੇ ਕਿਹਾ ਕਿ ਉਹ ਆਪਣੇ ਜਨਮ ਦਿਨ ਦੇ ਮੌਕੇ ‘ਤੇ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਲਈ ਆਏ ਹਨ । ਬੋਮਨ ਈਰਾਨੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।

boman irani

ਹੋਰ ਪੜ੍ਹੋ  : ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਦਾ ਪ੍ਰੀ-ਵੈਡਿੰਗ ਸੈਲੀਬ੍ਰੈਸ਼ਨ ਸ਼ੁਰੂ, ਵੀਡੀਓ ਹੋ ਰਿਹਾ ਵਾਇਰਲ

ਬੋਮਨ ਈਰਾਨੀ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣਾ ਚਾਹੁੰਦੇ ਸਨ, ਪਰ ਇਹ ਸੰਭਵ ਨਹੀਂ ਸੀ ਹੋ ਸਕਿਆ । ਗੁਰੂ ਘਰ ‘ਚ ਨਤਮਸਤਕ ਹੋਣ ਦੀ ਤਾਂਘ ਚਿਰਾਂ ਤੋਂ ਸੀ, ਪਰ ਮੈਂ ਆਪਣੇ ਪਰਿਵਾਰ ਦੇ ਨਾਲ ਹਰਿਮੰਦਰ ਸਾਹਿਬ ‘ਚ ਆਉਣਾ ਚਾਹੁੰਦਾ ਸੀ ।

boman irani

ਜਿਸ ਤੋਂ ਬਾਅਦ ਜਨਮ ਦਿਨ ਦੇ ਮੌਕੇ ‘ਤੇ ਮੈਂ ਆਸ਼ੀਰਵਾਦ ਲੈਣ ਪਹੁੰਚਿਆ ਹਾਂ ।ਇਸ ਮੌਕੇ ਬੋਮਨ ਈਰਾਨੀ ਨੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਵੀ ਮਾਣਿਆ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ । ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਹੋਣ, ਕੌਮਿਕ ਹੋਣ ਜਾਂ ਫਿਰ ਖਲਨਾਇਕ ਦਾ ਕਿਰਦਾਰ ਹੋਵੇ । ਹਰ ਕਿਰਦਾਰ ਨੂੰ ਉਨ੍ਹਾਂ ਨੇ ਬਹੁਤ ਹੀ ਬਿਹਤਰੀਨ ਢੰਗ ਦੇ ਨਾਲ ਨਿਭਾਇਆ ਹੈ ।

 

You may also like