Advertisment

ਸ੍ਰੀ ਗੁਰੂ ਅਰਜਨ ਦੇਵ ਜੀ ਦੇ "ਗੁਰਤਾ ਗੱਦੀ" ਦਿਵਸ 'ਤੇ ਅਦਾਕਾਰ ਦਰਸ਼ਨ ਔਲਖ ਨੇ ਪੋਸਟ ਪਾ ਕੇ ਦਿੱਤੀ ਵਧਾਈ

author-image
By Lajwinder kaur
New Update
ਸ੍ਰੀ ਗੁਰੂ ਅਰਜਨ ਦੇਵ ਜੀ ਦੇ "ਗੁਰਤਾ ਗੱਦੀ" ਦਿਵਸ 'ਤੇ ਅਦਾਕਾਰ ਦਰਸ਼ਨ ਔਲਖ ਨੇ ਪੋਸਟ ਪਾ ਕੇ ਦਿੱਤੀ ਵਧਾਈ
Advertisment
ਸ੍ਰੀ ਗੁਰੂ ਅਰਜਨ ਦੇਵ ਜੀ (Guru Arjan Dev Ji) ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪ੍ਰੈਲ 1563 ਈ. ਵਿੱਚ ਚੌਥੇ ਗੁਰੂ ਸਾਹਿਬਾਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਅਤੇ ਬੀਬੀ ਭਾਨੀ ਦੇ ਘਰ ਗੋਇੰਦਵਾਲ ਵਿਖੇ ਹੋਇਆ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ । ਗੁਰੂ ਅਰਜਨ ਦੇਵ ਜੀ ਨੇ ਮਾਨਵਤਾ ਦੀ ਭਲਾਈ ਤੇ ਸ਼ਾਤੀ ਦੇ ਲਈ ਸ਼ਹਾਦਤ ਦਾ ਜਾਮ ਪੀਤਾ ਸੀ। ਅੱਜ ਦੇ ਦਿਹਾੜੇ ਪੰਜਵੇਂ ਪਾਤਸਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਗੁਰਤਾ ਗੱਦੀ ਉੱਤੇ ਬਿਰਾਜਮਾਨ ਹੋਏ ਸੀ । ਪੰਜਾਬੀ ਐਕਟਰ
Advertisment
ਦਰਸ਼ਨ ਔਲਖ  DARSHAN AULAKH ਨੇ ਪੋਸਟ ਪਾ ਕੇ ਸੰਗਤਾਂ ਨੂੰ ਵਧਾਈ ਦਿੱਤੀ ਹੈ। golden temple darshan aulkh image source- instagram ਹੋਰ ਪੜ੍ਹੋ : ਅਦਾਕਾਰਾ ਅੰਮ੍ਰਿਤਾ ਰਾਓ ਨੇ ਆਪਣੇ 9 ਮਹੀਨਿਆਂ ਦੇ ਪੁੱਤਰ ਵੀਰ ਅਤੇ ਪਤੀ ਅਨਮੋਲ ਨਾਲ ਪਹਿਲੀ ਪਰਿਵਾਰਕ ਤਸਵੀਰ ਕੀਤੀ ਸਾਂਝੀ ਉਨ੍ਹਾਂ ਨੇ
Advertisment
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਤਖਤਿ ਰਾਜਾ ਸੋ ਬਹੈ ਜਿ ਤਖਤਿ ਲਾਇਕ ਹੋਈ॥ ੧ਓ ਧੰਨ ਧੰਨ ਪੰਜਵੇਂ ਪਾਤਸਾਹਿ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਅੱਜ ਦੇ ਦਿਹਾੜੇ ਗੁਰਤਾ ਗੱਦੀ ਉੱਤੇ ਬਿਰਾਜਮਾਨ ਹੋਏ ਸੀ ਗੁਰੂ ਸਾਹਿਬ ਜੀ ਦੇ "ਗੁਰਤਾ ਗੱਦੀ" ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ’ ਨਾਲ ਹੀ ਉਨ੍ਹਾਂ ਨੇ ਸਰਬਤ ਦੇ ਭਲੇ ਲਈ ਪਰਮਾਤਮਾ ਅੱਗੇ ਅਰਦਾਸ ਵੀ ਕੀਤੀ ਹੈ।  ਪ੍ਰਸ਼ੰਸਕ ਵੀ ਕਮੈਂਟ ‘ਚ ਹੱਥ ਜੋੜੇ ਵਾਲੇ ਇਮੋਜ਼ੀ ਪੋਸਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। darshan aulakh posted guru arjan dev ji image source- instagram ਹੋਰ ਪੜ੍ਹੋ : ਗਾਇਕ ਬੱਬਲ ਰਾਏ ਨੇ ਆਸਟ੍ਰੇਲੀਆ ‘ਚ ਵੱਸਦੇ ਪੰਜਾਬੀਆਂ ਨੂੰ ਕੀਤੀ ਇਹ ਖ਼ਾਸ ਬੇਨਤੀ, 'ਮਾਂ ਬੋਲੀ ਪੰਜਾਬੀ' ਲਈ ਇਹ ਕੰਮ ਕਰਨ ਦੀ ਕੀਤੀ ਅਪੀਲ, ਦੇਖੋ ਵੀਡੀਓ ਦਰਸ਼ਨ ਔਲਖ ਅਕਸਰ ਹੀ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਉੱਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਹੁਕਮਨਾਮਾ ਵੀ ਦਰਸ਼ਕਾਂ ਦੇ ਨਾਲ ਸਾਂਝਾ ਕਰਦੇ ਰਹਿੰਦੇ ਨੇ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment