ਅਦਾਕਾਰ ਦੇਵ ਖਰੌੜ ਨੇ ਆਪਣੇ ਪਿੰਡ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ, ਪਿੰਡ ਬਾਰੇ ਆਖੀ ਇਹ ਗੱਲ

Written by  Shaminder   |  August 21st 2020 03:42 PM  |  Updated: August 21st 2020 03:42 PM

ਅਦਾਕਾਰ ਦੇਵ ਖਰੌੜ ਨੇ ਆਪਣੇ ਪਿੰਡ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ, ਪਿੰਡ ਬਾਰੇ ਆਖੀ ਇਹ ਗੱਲ

ਅਦਾਕਾਰ ਦੇਵ ਖਰੌੜ ਨੇ ਆਪਣੇ ਪਿੰਡ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਨਾਂ ਮੈਂ ਪਿੰਡ ਚੋਂ ਨਿਕਲਿਆ ਨਾਂ ਹੀ ਪਿੰਡ ਮੇਰੇ ਚੋਂ, ਅਸੀਂ ਪੇਂਡੂ ਨੀ ਦਿਲਾਂ ਦੇ ਮਾੜੇ’ ਦੇਵ ਖਰੌੜ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਦੇਵ ਖਰੌੜ ਨੇ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ ।  ਪਰ ਇਸ ਮੁਕਾਮ ‘ਤੇ ਪਹੁੰਚਣ ਲਈ ਉਨ੍ਹਾਂ ਨੂੰ ਬਹੁਤ ਮਿਹਨਤ ਕਰਨੀ ਪਈ ਹੈ ।

https://www.instagram.com/p/CEGIRwCJtMP/

ਉਹ ਬਚਪਨ ਤੋਂ ਹੀ ਐਕਟਰ ਬਣਨਾ ਚਾਹੁੰਦੇ ਸੀ । ਪਟਿਆਲਾ ਦੇ ਜੰਮਪਲ ਦੇਵ ਖਰੌੜ ਨੇ ਆਪਣੀ ਮੁੱਢਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ‘ਚੋਂ ਬੀ.ਏ ਕੀਤੀ । ਉਹ ਵਾਲੀਬਾਲ ਦੇ ਚੰਗੇ ਖਿਡਾਰੀ ਰਹੇ ਨੇ । ਉੱਚੇ ਲੰਬੇ ਕੱਦ ਤੇ ਖੇਡ ‘ਚ ਵਧੀਆ ਹੋਣ ਕਰਕੇ ਉਨ੍ਹਾਂ ਦੇ ਇੱਕ ਰਿਸ਼ਤੇਦਾਰ ਨੇ ਉਨ੍ਹਾਂ ਨੂੰ ਪੰਜਾਬ ਪੁਲਿਸ ਭਰਤੀ ਹੋਣ ਲਈ ਜ਼ੋਰ ਪਾਇਆ ਤੇ ਪੁਲਿਸ ਟੈਸਟ ਦੇਣ ਤੋਂ ਬਾਅਦ ਉਹ ਪੰਜਾਬ ਪੁਲਿਸ ‘ਚ ਭਰਤੀ ਹੋ ਗਏ ।

https://www.instagram.com/p/CA2MagspvRz/

ਪਰ ਉਨ੍ਹਾਂ ਦਾ ਮਨ ਤਾਂ ਐਕਟਿੰਗ ‘ਚ ਹੀ ਸੀ । ਜਿਸ ਕਰਕੇ ਕੁਝ ਸਮੇਂ ਬਾਅਦ ਉਨ੍ਹਾਂ ਨੇ ਸਰਕਾਰੀ ਨੌਕਰੀ ਨੂੰ ਛੱਡ ਦਿੱਤਾ । ਜਿਸ ਕਰਕੇ ਉਨ੍ਹਾਂ ਦੇ ਰਿਸ਼ਤੇਦਾਰ ਵੀ ਤਾਹਨੇ ਦੇਣ ਲੱਗ ਗਏ ਕਿ ਇਸ ਮੁੰਡੇ ਦਾ ਕੁਝ ਨਹੀਂ ਹੋਣਾ । ਪਰ ਦੇਵ ਖਰੌੜ ਆਪਣੀ ਅਦਾਕਾਰੀ ਦੇ ਖੇਤਰ ‘ਚ ਲਗਾਤਾਰ ਮਿਹਨਤ ਕਰਦੇ ਰਹੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network