
ਅਦਾਕਾਰ ਧਰਮਿੰਦਰ (Dharmendra Deol)ਇਨ੍ਹੀਂ ਦਿਨੀਂ ਆਪਣਾ ਜ਼ਿਆਦਾਤਰ ਸਮਾਂ ਆਪਣੇ ਫਾਰਮ ਹਾਊਸ ‘ਤੇ ਬਿਤਾ ਰਹੇ ਹਨ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਉਹ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਸਰਦੀ ਦੇ ਮੌਸਮ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਉਰਫੀ ਜਾਵੇਦ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਧਰਮਿੰਦਰ ਅੱਗ ਸੇਕਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ ‘ਦੋਸਤੋ, ਗੁਲਾਬੀ ਠੰਡ ਦਾ ਆਪਣਾ ਹੀ ਨਸ਼ਾ ਹੈ। ਲਵ ਯੂ, ਖੁਸ਼ ਰਹੋ, ਸਿਹਤਮੰਦ ਰਹੋ, ਮਜ਼ਬੂਤ ਰਹੋ. ਧਰਮਿੰਦਰ ਦੇ ਇਸ ਕਿਊਟ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।
ਹੋਰ ਪੜ੍ਹੋ : ਚਾਚੇ ਨੂੰ ਯਾਦ ਕਰ ਭਾਵੁਕ ਹੋਇਆ ਸਿੱਧੂ ਮੂਸੇਵਾਲਾ ਦਾ ਭਤੀਜਾ, ਚਾਚੇ ਲਈ ਆਖੀ ਇਹ ਗੱਲ
ਧੀ ਈਸ਼ਾ ਦਿਓਲ ਨੇ ਧਰਮਿੰਦਰ ਦੇ ਵੀਡੀਓ 'ਤੇ ਕਮੈਂਟ 'ਚ ਲਿਖਿਆ- 'ਲਵ ਯੂ ਲਵ ਯੂ ਲਵ ਯੂ ਪਾਪਾ’। ਇਸ ਵੀਡੀਓ ਨੂੰ ਅਦਾਕਾਰ ਦੇ ਫੈਨਸ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਧਰਮਿੰਦਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਆਲੀਆ ਭੱਟ ਅਤੇ ਸ਼ਬਾਨਾ ਆਜ਼ਮੀ ਦੇ ਨਾਲ ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਨਜ਼ਰ ਆਉਣਗੇ ।

ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣ ਵਾਲੇ ਹਨ ।ਧਰਮਿੰਦਰ ਦਾ ਪੂਰਾ ਪਰਿਵਾਰ ਹੀ ਅਦਾਕਾਰੀ ਨੂੰ ਸਮਰਪਿਤ ਹੈ ਉਨ੍ਹਾਂ ਦੇ ਦੋਵੇਂ ਪੁੱਤਰ ਬੌਬੀ ਅਤੇ ਸੰਨੀ ਦਿਓਲ ਵੀ ਵਧੀਆ ਅਦਾਕਾਰ ਹਨ ।
View this post on Instagram