ਨਹੀਂ ਰਹੇ ਅਦਾਕਾਰ ਦਿਲੀਪ ਕੁਮਾਰ, ਈਸ਼ਾ ਦਿਓਲ, ਸਤਵਿੰਦਰ ਬੁੱਗਾ, ਬਿੰਨੂ ਢਿੱਲੋਂ ਸਣੇ ਕਈ ਹਸਤੀਆਂ ਨੇ ਜਤਾਇਆ ਦੁੱਖ

written by Shaminder | July 07, 2021

ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਦਿਲੀਪ ਕੁਮਾਰ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਬਾਲੀਵੁੱਡ ਅਦਾਕਾਰਾ ਈਸ਼ਾ ਦਿਓਲ ਨੇ ਵੀ ਟਵੀਟ ਕਰਕੇ ਦੁੱਖ ਜਤਾਇਆ ਹੈ । ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਬਿੰਨੂ ਢਿੱਲੋਂ ,ਸਤਵਿੰਦਰ ਬੁੱਗਾ ਨੇ ਵੀ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਜਤਾਇਆ ਹੈ । ਉਨ੍ਹਾਂ ਦੇ ਦਿਹਾਂਤ ਤੋਂ ਬਾਲੀਵੁੱਡ ‘ਚ ਸੋਗ ਦੀ ਲਹਿਰ ਹੈ । ਹਰ ਕੋਈ ਉਨ੍ਹਾਂ ਦੇ ਦਿਹਾਂਤ ‘ਤੇ ਗਮਜ਼ਦਾ ਹੈ । ਉਨ੍ਹਾਂ ਨੇ ਅੱਜ ਸਵੇਰੇ ਹਿੰਦੂਜਾ ਹਸਪਤਾਲ ‘ਚ ਆਖਰੀ ਸਾਹ ਲਿਆ ।

Dilip kumar

ਹੋਰ ਪੜ੍ਹੋ : ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦਾ ਦਿਹਾਂਤ, ਬਾਲੀਵੁੱਡ ‘ਚ ਸੋਗ ਦੀ ਲਹਿਰ 

Binnu dhillon shared pic

ਉਹ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਵਾਰ-ਵਾਰ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਜਾ ਰਿਹਾ ਸੀ। ਪਿਛਲੇ ਇਕ ਮਹੀਨੇ 'ਚ ਉਨ੍ਹਾਂ ਨੂੰ ਦੂਸਰੀ ਵਾਰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।

ਹਰ ਵਾਰ ਉਨ੍ਹਾਂ ਦੀ ਪਤਨੀ ਸਾਇਰਾ ਬਾਨੋ ਨਾਲ ਰਹੀ ਤੇ ਹਰ ਵਾਰ ਉਨ੍ਹਾਂ ਨੇ ਫੈਨਜ਼ ਨੂੰ ਅਪੀਲ ਕੀਤੀ ਕਿ ਉਹ ਦਿਲੀਪ ਕੁਮਾਰ ਸਾਹਬ ਦੀ ਚੰਗੀ ਸਿਹਤ ਲਈ ਦੁਆ ਕਰਨ।

ਬੀਤੇ ਕੁਝ ਦਿਨਾਂ ਤੋਂ ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਰਹੇ ਸਨ ਤੇ ਉਨ੍ਹਾਂ ਨੂੰ 30 ਜੂਨ ਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਦੇ ਆਈਸੀਯੂ 'ਚ ਦਾਖ਼ਲ ਕਰਵਾਇਆ ਗਿਆ ਸੀ।

0 Comments
0

You may also like