ਅਦਾਕਾਰ ਦਿਲੀਪ ਕੁਮਾਰ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ, ਫੇਫੜਿਆਂ ਵਿੱਚ ਭਰਿਆ ਪਾਣੀ

written by Rupinder Kaler | June 07, 2021

ਅਦਾਕਾਰ ਦਿਲੀਪ ਕੁਮਾਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇੱਕ ਵੈੱਬਸਾਈਟ ਦੀ ਖ਼ਬਰ ਮੁਤਾਬਿਕ ਦਿਲੀਪ ਕੁਮਾਰ ਬਾਈਲਿਟਰਲ ਪਲਿਊਰਲ ਇਫਿਊਜ਼ਨ ਨਾਲ ਪੀੜਤ ਹਨ ਜਿਸਦਾ ਮਤਲਬ ਹੈ ਕਿ ਉਨ੍ਹਾਂ ਦੇ ਫੇਫੜੇ ਪਾਣੀ ਨਾਲ ਭਰੇ ਹੋਏ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਦਿਲੀਪ ਕੁਮਾਰ ਅਜੇ ਵੈਂਟੀਲੇਟਰ 'ਤੇ ਨਹੀਂ ਹਨ ਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਆਈਸੀਯੂ ਵਿਚ ਨਹੀਂ ਰੱਖਿਆ ਗਿਆ ਹੈ। ਇਸ ਸਮੇਂ ਸਥਿਤੀ ਠੀਕ ਹੈ, ਪਰ ਉਮਰ ਨੂੰ ਧਿਆਨ ਵਿਚ ਰੱਖਦਿਆਂ ਜ਼ਿਆਦਾ ਕੁਝ ਨਹੀਂ ਕਿਹਾ ਜਾ ਸਕਦਾ। ਹੋਰ ਪੜ੍ਹੋ : ਗਾਇਕ ਕਮਲ ਖ਼ਾਨ ਦਾ ਨਵਾਂ ਗੀਤ ‘ਸੁਫ਼ਨਾ’ ਹੋਇਆ ਰਿਲੀਜ਼, ਪਿਆਰ ਦੇ ਰੰਗਾਂ ਨਾਲ ਭਰਿਆ ਗੀਤ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ ਡਾਕਟਰ ਨੇ ਦੱਸਿਆ ਹੈ ਕਿ ਦਿਲੀਪ ਕੁਮਾਰ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ ਕਿਉਂਕਿ ਉਨ੍ਹਾਂ ਦਾ ਆਕਸੀਜਨ ਦਾ ਪੱਧਰ ਘਟ ਰਿਹਾ ਸੀ। ਪਰ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਡਾਕਟਰਾਂ ਦਾ ਮੰਨਣਾ ਹੈ ਕਿ ਜੇ ਉਨ੍ਹਾਂ ਨੂੰ ਆਈਸੀਯੂ ਵਿੱਚ ਨਹੀਂ ਰੱਖਿਆ ਗਿਆ ਤਾਂ ਦੋ ਤੋਂ ਤਿੰਨ ਦਿਨਾਂ ਵਿੱਚ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਦਿਲੀਪ ਕੁਮਾਰ ਨੂੰ ਪਿਛਲੇ ਮਹੀਨੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਦੋ ਦਿਨਾਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ।ਇਸ ਤੋਂ ਪਹਿਲਾਂ ਦਿਲੀਪ ਕੁਮਾਰ ਦੇ ਟਵਿੱਟਰ ਤੋਂ ਸਾਇਰਾ ਬਾਨੋ ਨੇ ਟਵੀਟ ਕੀਤਾ ਸੀ ਕਿ ਦਿਲੀਪ ਸਾਹਿਬ ਨੂੰ ਰੁਟੀਨ ਚੈੱਕਅਪ ਲਈ ਨਾਨ-ਕੋਵਿਡ ਪੀਡੀ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਉਨ੍ਹਾਂ ਨੂੰ ਪਿਛਲੇ ਕਈ ਦਿਨਾਂ ਤੋਂ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ।  

0 Comments
0

You may also like