ਨੱਟੂ ਕਾਕਾ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਘਣਸ਼ਾਮ ਨਾਇਕ ਦਾ ਹੋਇਆ ਦੇਹਾਂਤ

written by Rupinder Kaler | October 04, 2021 01:28pm

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਟੀਵੀ ਸ਼ੋਅ ਵਿੱਚ ਨੱਟੂ ਕਾਕਾ (nattu kaka) ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਘਣਸ਼ਾਮ ਨਾਇਕ (ghanshyam-nayak) ਦਾ ਦੇਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ ਉਹ ਪਿੱਛਲੇ ਕੁਝ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ । ਉਹਨਾਂ ਨੂੰ ਕੈਂਸਰ ਦੀ ਬਿਮਾਰੀ ਸੀ । ਇਸ ਬਿਮਾਰੀ ਦੇ ਬਾਵਜੂਦ ਉਹਨਾਂ ਨੇ ਆਪਣਾ ਕੰਮ ਨਹੀਂ ਸੀ ਛੱਡਿਆਂ । ਉਹ ਲਗਾਤਾਰ ਆਪਣਾ ਕਿਰਦਾਰ ਨਿਭਾਉਂਦੇ ਆ ਰਹੇ ਸਨ ।

Image Source: Instagram

ਹੋਰ ਪੜ੍ਹੋ :

ਕਰੂਜ਼ ਡਰੱਗਜ਼ ਪਾਰਟੀ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਅੱਜ ਸ਼ਾਹਰੁਖ ਦੇ ਬੇਟੇ ਆਰੀਅਨ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ

Image Source: Instagram

ਨੱਟੂ ਕਾਕਾ (nattu kaka) ਦੀ ਮੌਤ ਤੋਂ ਬਾਅਦ ਛੋਟੇ ਪਰਦੇ ਦੇ ਸਿਤਾਰਿਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਸੋਸ਼ਲ ਮੀਡੀਆ ਰਾਹੀਂ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਸਾਰੀ ਟੀਮ ਨੇ ਘਣਸ਼ਾਮ (nattu kaka) ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

Image Source: Instagram

ਸ਼ੋਅ ਵਿੱਚ ਬਬੀਤਾ ਜੀ ਦਾ ਕਿਰਦਾਰ ਨਿਭਾਉਣ ਵਾਲੇ ਮੁਨਮੁਨ ਦੱਤਾ ਨੇ ਨੱਟੂ ਕਾਕਾ (ghanshyam-nayak) ਨਾਲ ਆਪਣੀਆਂ ਕਈ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਅਤੇ ਉਨ੍ਹਾਂ ਦੇ ਦੇਹਾਂਤ ਉੱਤੇ ਸ਼ੋਕ ਪ੍ਰਗਟ ਕੀਤਾ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ ਨੱਟੂ ਕਾਕਾ ਨੇ ਆਪਣੀ ਕਾਮੇਡੀ ਨਾਲ ਸਾਰਿਆਂ ਨੂੰ ਬਹੁਤ ਹਸਾਇਆ। ਸ਼ੋਅ ਵਿੱਚ, ਉਹ ਜੇਠਾ ਲਾਲ ਦੇ ਸਹਾਇਕ ਦੀ ਭੂਮਿਕਾ ਨਿਭਾਉਂਦਾ ਸੀ ਅਤੇ ਉਸ ਦੀ ਦੁਕਾਨ ਵਿੱਚ ਕੰਮ ਕਰਦਾ ਸੀ।

You may also like