ਮਹਾਮਾਰੀ ਦੌਰਾਨ ਮਦਦ ਲਈ ਅੱਗੇ ਆਏ ਅਦਾਕਾਰ ਰਿਤਿਕ ਰੌਸ਼ਨ

written by Shaminder | June 14, 2021

ਕੋਰੋਨਾ ਮਹਾਮਾਰੀ ਦੌਰਾਨ ਬਾਲੀਵੁੱਡ ਅਦਾਕਾਰਾਂ ਵੀ ਆਪੋ ਆਪਣੇ ਤਰੀਕੇ ਦੇ ਨਾਲ ਮਦਦ ਦੇ ਲਈ ਅੱਗੇ ਆ ਰਹੇ ਹਨ ।ਸੋਨੂੰ ਸੂਦ ਜਿੱਥੇ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਲਗਾਤਾਰ ਸੇਵਾ ਕਰ ਰਹੇ ਹਨ । ਉੱਥੇ ਹੀ ਅਦਾਕਾਰ ਰਿਤਿਕ ਰੌਸ਼ਨ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਕੋਰੋਨਾ ਫਰੰਟ ਲਾਈਨ ਵਰਕਰ ਲਈ ਮਦਦ ਦਾ ਹੱਥ ਵਧਾਇਆ ਹੈ ।

hrithik Image From Instagram
ਹੋਰ ਪੜ੍ਹੋ : ਅਦਾਕਾਰਾ ਨੀਰੂ ਬਾਜਵਾ ਨੇ ਆਪਣੀਆਂ ਧੀਆਂ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ 
hrithik Image From Instagram
ਅਦਾਕਾਰ ਰਿਤਿਕ ਰੋਸ਼ਨ ਇਕ ਵਾਰ ਫਿਰ ਕੋਰੋਨਾ ਮਹਾਂਮਾਰੀ ਦੌਰਾਨ ਫਰੰਟਲਾਈਨ ਵਰਕਰਾਂ ਦੀ ਮਦਦ ਲਈ ਅੱਗੇ ਆਏ ਹਨ। ਕੋਰੋਨਾ ਦੌਰਾਨ ਰਿਤਿਕ ਰੋਸ਼ਨ ਨੇ ਬਹੁਤ ਸਾਰੇ ਲੋਕਾਂ ਦੀ ਮਦਦ ਕੀਤੀ ਹੈ। ਇਕ ਵਾਰ ਫਿਰ ਉਨ੍ਹਾਂ ਨੇ ਫਰੰਟਲਾਈਨ ਵਰਕਰਾਂ ਦਾ ਸਾਥ ਦਿੱਤਾ ਹੈ।
Image From Instagram
ਰਿਤਿਕ ਨੇ  ਸੁਰੱਖਿਆ ਦੇ ਨਜ਼ਰੀਏ ਤੋਂ ਫਰੰਟਲਾਈਨ ਕਰਮਚਾਰੀਆਂ ਨੂੰ ਮਾਸਕ ਅਤੇ ਸੈਨੀਟਾਇਜ਼ਰ ਮੁਹਈਆ ਕਰਵਾਏ ਹਨ।ਇਸਦੇ ਚਲਦੇ ਰਿਤਿਕ ਰੋਸ਼ਨ ਨੇ ਸਭ ਨੂੰ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਤੇ ਸਭ ਨੂੰ ਆਪਣਾ ਧਿਆਨ ਰੱਖਣ ਨੂੰ ਕਿਹਾ।  

0 Comments
0

You may also like