ਅਦਾਕਾਰ ਕਮਲ ਹਸਨ ਦੀ ਸਿਹਤ ਵਿਗੜੀ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

written by Shaminder | November 24, 2022 10:53am

ਬਾਲੀਵੁੱਡ ਇੰਡਸਟਰੀ ਚੋਂ ਇੱਕ ਤੋਂ ਬਾਅਦ ਇੱਕ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆ ਹਨ । ਹੁਣ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਕਮਲ ਹਸਨ (Kamal Hassan) ਦੀ ਤਬੀਅਤ ਖਰਾਬ ਹੋ ਗਈ ਹੈ ।ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦੇਰ ਰਾਤ ਦਾਖਲ ਕਰਵਾਇਆ ਗਿਆ । ਖਬਰਾਂ ਮੁਤਾਬਕ ਉਨ੍ਹਾਂ ਨੂੰ ਬੁਖਾਰ ਅਤੇ ਬੇਚੈਨੀ ਤੋਂ ਬਾਅਦ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ।

kamal hassan,,, Image Source : Google

ਹੋਰ ਪੜ੍ਹੋ : ਦੇਬੀ ਮਖਸੂਸਪੁਰੀ ਨੇ ਫੈਨ ਨੇ ਦੇਬੀ ਲਈ ਬਣਵਾਇਆ ਟੈਟੂ, ਕਿਹਾ ਤੁਹਾਡੇ ਪਿਆਰ ਦਾ ਕਰਜ਼ਦਾਰ ਰਹਾਂਗਾ

ਡਾਕਟਰਾਂ ਨੇ ਉਨ੍ਹਾਂ ਨੂੰ ਅਰਾਮ ਕਰਨ ਦੀ ਸਲਾਹ ਦਿੱਤੀ ਹੈ । ਖਬਰਾਂ ਇਹ ਵੀ ਹਨ ਕਿ ਉਨ੍ਹਾਂ ਨੂੰ ਰੁਟੀਨ ਚੈਕਅੱਪ ਦੇ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ । ਕਮਲ ਹਸਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਾਊਥ ਦੇ ਨਾਲ ਨਾਲ ਬਾਲੀਵੁੱਡ ਨੂੰ ਵੀ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।

kamal hassan,, Image Source : Google

ਹੋਰ ਪੜ੍ਹੋ : ਬਾਲੀਵੁੱਡ ਅਦਾਕਾਰ ਵਿਕਰਮ ਗੋਖਲੇ ਦੀ ਹਾਲਤ ਨਾਜ਼ੁਕ, ਹਸਪਤਾਲ ‘ਚ ਇਲਾਜ ਲਈ ਭਰਤੀ

ਉਹ ਬਹੁਤ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ‘ਹਿੰਦੁਸਤਾਨੀ’, ‘ਵਿਸ਼ਵਰੂਪਮ’, ‘ਮੁੰਬਈ ਐਕਸਪ੍ਰੈੱਸ’, ‘ਲਵ ਇਜ਼ ਗੌਡ’ ਸਣੇ ਕਈ ਫ਼ਿਲਮਾਂ ਦਿੱਤੀਆਂ ਹਨ । ਕਮਲ ਹਸਨ ਦੀ ਧੀ ਸ਼ਰੂਤੀ ਹਸਨ ਵੀ ਬਾਲੀਵੁੱਡ ਅਤੇ ਸਾਊਥ ਇੰਡਸਟਰੀ ‘ਚ ਸਰਗਰਮ ਹੈ ਅਤੇ ਹੁਣ ਤੱਕ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ ।

Kamal Hassan ,, Image Source : Google

ਸਾਊਥ ਇੰਡਸਟਰੀ ਦੇ ਨਾਲ ਨਾਲ ਬਾਲੀਵੁੱਡ ‘ਚ ਵੀ ਪਿਉ ਧੀ ਦਾ ਸਿੱਕਾ ਚੱਲਦਾ ਹੈ । ਕਮਲ ਹਸਨ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪ੍ਰੰਸ਼ਸਕ ਵੀ ਚਿੰਤਾ ਜਤਾ ਰਹੇ ਹਨ ਅਤੇ ਜਲਦ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ ।

 

You may also like