
ਟੀਵੀ ਦੇ ਮਸ਼ਹੂਰ ਅਦਾਕਾਰ ਕਰਨ ਵੀ ਗਰੋਵਰ ਨੇ ਮੰਗਲਵਾਰ ਨੂੰ ਆਪਣੀ ਗਰਲਫ੍ਰੈਂਡ ਪੌਪੀ ਜੱਬਲ ਨਾਲ ਵਿਆਹ ਕਰਵਾ ਲਿਆ ਹੈ। ਅਦਾਕਾਰ ਨੇ ਆਪਣੇ ਵਿਆਹ ਦੀ ਪਹਿਲੀ ਤਸਵੀਰ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਸਾਹਮਣੇ ਆਈ ਤਸਵੀਰ 'ਚ ਅਭਿਨੇਤਾ ਅਤੇ ਉਨ੍ਹਾਂ ਦੀ ਪਤਨੀ ਵਿਆਹ ਦੇ ਜੋੜੇ 'ਚ ਕਾਫੀ ਕਿਊਟ ਲੱਗ ਰਹੇ ਹਨ।
ਦੱਸ ਦਈਏ ਕਿ ਅਦਾਕਾਰ ਕਰਨ ਵੀ ਗਰੋਵਰ ਆਪਣੀ ਪ੍ਰੇਮਿਕਾ ਪੌਪੀ ਜੱਬਲ ਨਾਲ ਲੰਬੇ ਸਮੇਂ ਤੱਕ ਰਿਲੇਸ਼ਨਸ਼ਿਪ ਵਿੱਚ ਸਨ। ਦੋਹਾਂ ਨੇ ਲੰਮੇਂ ਸਮੇਂ ਤੱਕ ਰਿਲੇਸ਼ਨਸ਼ਿਪ ਵਿੱਚ ਰਹਿਣ ਤੋਂ ਬਾਅਦ ਆਖਿਰਕਾਰ ਸੱਤ ਫੇਰੇ ਲਏ ਤੇ ਵਿਆਹ ਦੇ ਬੰਧਨ ਵਿੱਚ ਬੱਝ ਗਏ।

ਆਪਣੇ ਫੈਨਜ ਨੂੰ ਆਪਣੇ ਵਿਆਹ ਦੀ ਜਾਣਕਾਰੀ ਦਿੰਦੇ ਹੋਏ, ਕਰਨ ਗਰੋਵਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਨਵ-ਵਿਆਹੀ ਪਤਨੀ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਦੇ ਵਿੱਚ ਜੋੜੀ ਬੇਹੱਦ ਹੀ ਕਿਊਟ ਤੇ ਪਿਆਰੀ ਲੱਗ ਰਹੀ ਹੈ। ਇਸ ਤਸਵੀਰ ਦੇ ਸਾਹਮਣੇ ਆਉਂਦੇ ਹੀ ਫੈਨਜ਼ ਅਤੇ ਕਈ ਸੈਲੇਬਸ ਇਨ੍ਹਾਂ ਨਵੇਂ ਵਿਆਹੇ ਜੋੜੇ ਨੂੰ ਵਧਾਈਆਂ ਦੇਰਹੇ ਹਨ।
ਸ਼ੇਅਰ ਕੀਤੀ ਗਈ ਇਸ ਤਸਵੀਰ 'ਚ ਕਰਨ ਅਤੇ ਉਨ੍ਹਾਂ ਦੀ ਪਤਨੀ ਵਿਆਹ ਦੇ ਜੋੜੇ 'ਚ ਨਜ਼ਰ ਆ ਰਹੇ ਹਨ। ਇਸ ਖਾਸ ਦਿਨ 'ਤੇ ਪੌਪੀ ਜੱਬਲ ਆਫ ਵ੍ਹਾਈਟ ਕਲਰ ਦੇ ਖੂਬਸੂਰਤ ਲਹਿੰਗੇ 'ਚ ਨਜ਼ਰ ਆਈ। ਇਸ ਦੇ ਨਾਲ, ਉਸ ਨੇ ਭਾਰੀ ਗਹਿਣਿਆਂ ਅਤੇ ਫਲੋਰਲ ਕਲੀਰੇ ਨਾਲ ਆਪਣੇ ਬ੍ਰਾਈਡਲ ਲੁੱਕ ਨੂੰ ਕੰਪਲੀਟ ਕੀਤਾ ਹੈ।

ਇਸ ਦੇ ਨਾਲ ਹੀ, ਅਭਿਨੇਤਾ ਨੇ ਆਪਣੀ ਦੁਲਹਨ ਨਾਲ ਮੇਲ ਖਾਂਦੀ ਇੱਕ ਆਫ ਵ੍ਹਾਈਟ ਸ਼ੇਰਵਾਨੀ ਅਤੇ ਇੱਕ ਹਲਕੇ ਗੁਲਾਬੀ ਰੰਗ ਦੀ ਪੱਗ ਵੀ ਪਹਿਨੀ ਸੀ। ਆਪਣੇ ਵਿਆਹ ਦੀ ਤਸਵੀਰ ਸ਼ੇਅਰ ਕਰਦੇ ਹੋਏ, ਕਰਨ ਨੇ ਇੰਸਟਾਗ੍ਰਾਮ 'ਤੇ ਕੈਪਸ਼ਨ ਵਿੱਚ ਲਿਖਿਆ - ਅੰਤ ਵਿੱਚ ਅਸੀਂ ਇੱਕਠੇ ਹੋ ਗਏ, 31-05-2022। ਉਨ੍ਹਾਂ ਦੇ ਫੈਨਜ਼ ਅਭਿਨੇਤਾ ਦੀ ਇਸ ਪੋਸਟ ਨੂੰ ਬਹੁਤ ਪਸੰਦ ਕਰ ਰਹੇ ਹਨ ਅਤੇ ਲਗਾਤਾਰ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦੇ ਰਹੇ ਹਨ।

ਹੋਰ ਪੜ੍ਹੋ: ਭੂਲ ਭੁਲਇਆ 2 ਦੀ ਸਕਸੈਸ ਪਾਰਟੀ 'ਚ ਰਾਜਪਾਲ ਯਾਦਵ ਨਾਲ ਮਸਤੀ ਕਰਦੇ ਨਜ਼ਰ ਆਏ ਕਾਰਤਿਕ ਆਰਯਨ, ਵੇਖੋ ਵੀਡੀਓ
ਇਸ ਤੋਂ ਪਹਿਲਾਂ, ਕੁਝ ਮੀਡੀਆ ਰਿਪੋਰਟਸ ਵਿੱਚ ਅਜਿਹਾ ਦਾਅਵਾ ਕੀਤਾ ਗਿਆ ਸੀ ਕਿ ਕਰਨ ਅਤੇ ਪੌਪੀ 1 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਜੋੜੀ ਕਰੀਬੀ ਪਰਿਵਾਰ ਅਤੇ ਦੋਸਤਾਂ ਦੀ ਮੌਜੂਦਗੀ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਸੱਤ ਫੇਰੇ ਲਵੇਗੀ। ਇਹ ਵੀ ਕਿਹਾ ਗਿਆ ਕਿ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਪਰ ਅਭਿਨੇਤਾ ਨੇ ਅਚਾਨਕ ਵਿਆਹ ਕਰਕੇ ਆਪਣੇ ਸਾਰੇ ਫੈਨਜ਼ ਨੂੰ ਹੈਰਾਨ ਕਰ ਦਿੱਤਾ ਹੈ।
View this post on Instagram