ਅਦਾਕਾਰ ਮਾਨਵ ਵਿੱਜ ਨੇ ਕਿਸਾਨਾਂ ਦੇ ਸਮਰਥਨ ‘ਚ ਪਾਈ ਪੋਸਟ

written by Shaminder | February 09, 2021

ਦਿੱਲੀ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ । ਇਸ ਧਰਨੇ ਪ੍ਰਦਰਸ਼ਨ ਨੂੰ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਪੂਰਾ ਸਮਰਥਨ ਦੇ ਰਹੇ ਹਨ ।ਪਿਛਲੇ ਦੋ ਮਹੀਨਿਆਂ ਤੋਂ ਵੀ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ । Manav-Vij   ਕਿਸਾਨਾਂ ਦੇ ਹੱਕ ‘ਚ ਅਦਾਕਾਰ ਮਾਨਵ ਵਿਜ ਨੇ ਵੀ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ‘ਚ ਉਨ੍ਹਾਂ ਨੇ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦਿਆਂ ਹੋਇਆਂ ਲਿਖਿਆ ‘ਕਿੰਨਾ ਗੂੜ੍ਹਾ ਰਿਸ਼ਤਾ ਹੈ ਜ਼ਮੀਨ ਤੇ ਕਿਸਾਨ ਦਾ, ਜੇਕਰ ਉਹ ਟੁੱਟ ਗਿਆ ਤਾਂ ਦਾਗੀ ਅਸੀਂ ਕਹਾਵਾਂਗੇ’। ਹੋਰ ਪੜ੍ਹੋ : ਬਾਦਸ਼ਾਹ ਤੇ ਕਰਣ ਔਜਲਾ ਹੋਏ ਇੱਕਠੇ, ਕੀ ਆਪਣੇ ਪ੍ਰਸ਼ੰਸਕਾਂ ਲਈ ਲੈ ਕੇ ਆ ਰਹੇ ਹਨ ਕੋਈ ਨਵਾਂ ਗਾਣਾ !
farmer ਮਾਨਵ ਵਿੱਜ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਲੋਕ ਇਸ ਨੂੰ ਲਗਾਤਾਰ ਸ਼ੇਅਰ ਕਰ ਰਹੇ ਹਨ ।farmer ਦੱਸ ਦਈਏ ਕਿ ਕਿਸਾਨਾਂ ਵੱਲੋਂ ਬੀਤੇ ਸਾਲ 26 ਨਵੰਬਰ ਤੋਂ ਖੇਤੀ ਬਿੱਲਾਂ ਦੇ ਵਿਰੋਧ ‘ਚ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਸੀ ਜੋ ਅੱਜ ਤੱਕ ਜਾਰੀ ਹੈ ।

;

0 Comments
0

You may also like