ਕੋਰੋਨਾ ਵਾਇਰਸ ਨਾਲ ਪੀੜਤ ਅਦਾਕਾਰ ਪ੍ਰੇਮ ਚੋਪੜਾ ਤੇ ਉਨ੍ਹਾਂ ਦੀ ਪਤਨੀ, ਹਸਪਤਾਲ ‘ਚ ਭਰਤੀ

written by Shaminder | January 04, 2022

ਕੋਰੋਨਾ ਵਾਇਰਸ (Corona Virus ) ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ । ਇਸ ਵਾਇਰਸ ਦੇ ਨਾਲ ਹੁਣ ਤੱਕ ਕਈ ਲੋਕ ਪੀੜਤ ਹੋ ਚੁੱਕੇ ਹਨ । ਇਸ ਦੇ ਨਾਲ ਹੀ ਬਾਲੀਵੁੱਡ ਦੀਆਂ ਕਈ ਹਸਤੀਆਂ ਵੀ ਇਸ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ । ਬਾਲੀਵੁੱਡ ਅਦਾਕਾਰ ਪ੍ਰੇਮ ਚੋਪੜਾ (Prem Chopra) ਅਤੇ ਉਨ੍ਹਾਂ ਦੀ ਪਤਨੀ (Wife) ਓਮਾ ਚੋਪੜਾ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਈ ਹੈ । ਜਿਸ ਤੋਂ ਬਾਅਦ ਦੋਵਾਂ ਨੂੰ ਮੁੰਬਈ ਦੇ ਇੱਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ।

Prem Chopra,, image From instagram

ਹੋਰ ਪੜ੍ਹੋ : ਕੈਟਰੀਨਾ ਕੈਫ ਦਾ ਸਹੁਰਾ ਵੀ ਹੈ ਫਿੱਟਨੈਸ ਫਰੀਕ, ਵੀਡੀਓ ਹੋ ਰਿਹਾ ਵਾਇਰਲ

ਦੋਵਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਇਸ ਦੇ ਨਾਲ ਹੀ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵਾਂ ਨੂੰ ਆਉਣ ਵਾਲੇ ਦਿਨਾਂ ‘ਚ ਹਸਪਤਾਲ ‘ਚੋਂ ਛੁੱਟੀ ਮਿਲਣ ਦੀ ਸੰਭਾਵਨਾ ਵੀ ਹੈ । ਪ੍ਰੇਮ ਚੋਪੜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਫ਼ਿਲਮਾਂ ‘ਚ ਉਨ੍ਹਾਂ ਨੇ ਜ਼ਿਆਦਾਤਰ ਨਕਰਾਤਮਕ ਕਿਰਦਾਰ ਹੀ ਨਿਭਾਏ ਹਨ ।

prem Chopra image From instagram

ਇਨ੍ਹਾਂ ਕਿਰਦਾਰਾਂ ਨੇ ਦਰਸ਼ਕਾਂ ਦੇ ਦਿਲਾਂ ‘ਚ ਅਜਿਹੀ ਛਾਪ ਛੱਡੀ ਕਿ ਅੱਜ ਵੀ ਉੁਨ੍ਹਾਂ ਦੇ ਵੱਲੋਂ ਨਿਭਾਏ ਗਏ ਕਿਰਦਾਰ ਲੋਕਾਂ ਦੇ ਦਿਲਾਂ ‘ਚ ਜਿੰਦਾ ਹਨ । ਉਹ ਲਗਾਤਾਰ ਫ਼ਿਲਮਾਂ ‘ਚ ਸਰਗਰਮ ਹਨ । ਉਨ੍ਹਾਂ ਦੇ ਪਰਿਵਾਰ ਦੇ ਕਈ ਮੈਂਬਰ ਵੀ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਸਰਗਰਮ ਹਨ । ਪ੍ਰੇਮ ਚੋਪੜਾ ਦਾ ਜਵਾਈ ਸ਼ਰਮਨ ਜੋਸ਼ੀ ਵੀ ਬਾਲੀਵੁੱਡ ਫ਼ਿਲਮਾਂ ‘ਚ ਸਰਗਰਮ ਹੈ ।ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕਿਆ ਹੈ । ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਪ੍ਰੇਮ ਚੋਪੜਾ ਵੱਲੋਂ ਲਗਾਏ ਅਦਾਕਾਰੀ ਦੇ ਬੂਟੇ ਨੂੰ ਅੱਗੇ ਵਧਾ ਰਹੇ ਹਨ ।

 

View this post on Instagram

 

A post shared by Viral Bhayani (@viralbhayani)

You may also like