ਅਦਾਕਾਰ ਰਜਨੀਕਾਂਤ ਹਸਪਤਾਲ ‘ਚੋਂ ਹੋਏ ਡਿਸਚਾਰਜ

written by Shaminder | December 28, 2020

ਸੁਪਰ ਸਟਾਰ ਰਜਨੀਕਾਂਤ ਦੀ ਸਿਹਤ ‘ਚ ਸੁਧਾਰ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ । ਹਸਪਤਾਲ ਚੋਂ ਛੁੱਟੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ । ਦੱਸ ਦਈਏ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਸਬੰਧੀ ਪ੍ਰੇਸ਼ਾਨੀਆਂ ਦੇ ਚੱਲਦਿਆਂ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ । Rajnikanth ਹੈਦਰਾਬਾਦ ਸਥਿਤ ਅਪੋਲੋ ਹਸਪਤਾਲ 'ਚ ਦਾਖ਼ਲ ਸੁਪਰਸਟਾਰ ਰਜਨੀਕਾਂਤ ਨੂੰ ਐਤਵਾਰ ਨੂੰ ਛੁੱਟੀ ਮਿਲ ਗਈ। ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਹੋਣ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਹੋਰ ਪੜ੍ਹੋ : ਯੋਗਰਾਜ ਸਿੰਘ ਦੀ ਹਰ ਪਾਸੇ ਚੜਤ ਹੁਣ ਸਾਊਥ ਦੇ ਸੁਪਰਸਟਾਰ ਰਜਨੀਕਾਂਤ ਦੀ ਫ਼ਿਲਮ ਵਿੱਚ ਕਰਨਗੇ ਕੰਮ
rajnikanth ਹਸਪਤਾਲ ਤੋਂ ਬਾਹਰ ਨਿਕਲਣ ਤੋਂ ਬਾਅਦ ਉਨ੍ਹਾਂ ਬਾਹਰ ਖੜ੍ਹੇ ਸਮਰਥਕਾਂ ਦਾ ਹੱਥ ਹਿਲਾ ਕੇ ਧੰਨਵਾਦ ਕੀਤਾ। rajinkanth ਸੁਪਰ ਸਟਾਰ ਰਜਨੀਕਾਂਤ ਬਲੱਡ ਪ੍ਰੈਸ਼ਰ ਸਬੰਧੀ ਕਈ ਪ੍ਰੇਸ਼ਾਨੀਆਂ ਦੇ ਨਾਲ ਜੂਝ ਰਹੇ ਹਨ ।ਬਿਮਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਰਜਨੀਕਾਂਤ ਆਪਣੀ ਫ਼ਿਲਮ ‘ਅੰਨਾਥੇ’ ਦੇ ਸ਼ੂਟ ‘ਚ ਰੁੱਝੇ ਹੋਏ ਸਨ । ਪਰ ਇਸ ਸ਼ੂਟਿੰਗ ਦੇ ਦੌਰਾਨ ਹੀ ਉਨ੍ਹਾਂ ਦੀ ਫ਼ਿਲਮ ਦੇ ਕਰੂ ਮੈਂਬਰਸ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ । ਜਿਸ ਤੋਂ ਬਾਅਦ ਵਿਚਾਲੇ ਹੀ ਇਸ ਸ਼ੂਟਿੰਗ ਨੂੰ ਰੋਕ ਦਿੱਤਾ ਗਿਆ ਸੀ ।ਰਜਨੀਕਾਂਤ ਨੇ ਵੀ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ । ਪਰ ਰਜਨੀਕਾਂਤ ਦੀ ਰਿਪੋਰਟ ਨੈਗਟਿਵ ਆਈ ਸੀ ।  

0 Comments
0

You may also like