ਅਦਾਕਾਰ ਰਾਣਾ ਰਣਬੀਰ ਪੋਸਟ ਪਾ ਕੇ ਪ੍ਰਸ਼ੰਸਕਾਂ ਨੂੰ ਦਿੱਤੀ ਵਿਸਾਖੀ ਦੀ ਵਧਾਈ

written by Lajwinder kaur | April 13, 2021 10:32am

13 ਅਪ੍ਰੈਲ ਯਾਨੀ ਕਿ ਅੱਜ ਦਾ ਦਿਨ ਪੰਜਾਬ ਅਤੇ ਪੰਜਾਬੀਆਂ ਦੇ ਜੀਵਨ ‘ਚ ਅਹਿਮ ਦਿਨਾਂ ‘ਚੋਂ ਇੱਕ ਹੈ । ਇਸ ਦਿਨ ਨੂੰ ਹਰ ਇੱਕ ਪੰਜਾਬੀ ਬਹੁਤ ਹੀ ਗਰਮਜੋਸ਼ੀ ਦੇ ਨਾਲ ਸੈਲੀਬ੍ਰੇਟ ਕਰਦਾ ਹੈ। ਜੀ ਹਾਂ ਇਸ ਦਿਨ, ਸਿੱਖ ਧਰਮ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ‘ਚ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ । ਇਹ ਦਿਨ ਇਸ ਲਈ ਵੀ ਖ਼ਾਸ ਹੈ ਕਿਉਂਕਿ ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫਸਲ ਪੱਕ ਕੇ ਤਿਆਰ ਹੋ ਜਾਂਦੀ ਹੈ । ਇਸ ਦਿਨ ਕਿਸਾਨ ਵਾਢੀ ਕਰਕੇ ਕਣਕ ਨੂੰ ਸਾਂਭ ਲੈਂਦੇ ਨੇ ।

happy visakhi to all by rana ranbir

ਹੋਰ ਪੜ੍ਹੋ: ਸਾਨੀਆ ਮਿਰਜ਼ਾ ਨੇ ਆਪਣੀ ਵੈਡਿੰਗ ਐਨੀਵਰਸਰੀ ‘ਤੇ ਪਿਆਰੀ ਜਿਹੀ ਪੋਸਟ ਪਾ ਕੇ ਪਤੀ ਸ਼ੋਇਬ ਮਲਿਕ ਨੂੰ ਦਿੱਤੀ ਵਧਾਈ ਅਤੇ ਕਿਹਾ- ‘ਹਲੇ ਕਈ ਹੋਰ ਸਾਲ ਕਰਾਂਗੀ ਤੁਹਾਨੂੰ ਤੰਗ’

rana ranbir with his new movie set

ਪੰਜਾਬੀ ਐਕਟਰ ਰਾਣਾ ਰਣਬੀਰ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੰਜਾਬੀ ਮਾਂ ਬੋਲੀ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਵਿਸਾਖੀ ਮੁਬਾਰਕ

Happy Visakhi’ । ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਮੁਬਾਰਕਾਂ ਦੇ ਰਹੇ ਨੇ।

inside image of rana ranbir

ਰਾਣਾ ਰਣਬੀਰ ਏਨੀਂ ਦਿਨੀਂ ਪੰਜਾਬ ਆਏ ਹੋਏ ਨੇ ਆਪਣੀ ਨਵੀਂ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਕਰਕੇ । ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਫ਼ਿਲਮ ਨੂੰ ਗਿੱਪੀ ਗਰੇਵਾਲ ਹੀ ਡਾਇਰੈਕਟ ਕਰ ਰਹੇ ਨੇ ਤੇ ਇਸ ਫ਼ਿਲਮ ਦੀ ਕਹਾਣੀ ਨੂੰ ਰਾਣਾ ਰਣਬੀਰ ਨੇ ਲਿਖਿਆ ਹੈ। ਐਕਟਰ ਰਾਣਾ ਰਣਬੀਰ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਵੀ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਨੀਰੂ ਬਾਜਵਾ, ਹਿਮਾਂਸ਼ੀ ਖੁਰਾਨਾ ਤੇ ਸੁਰੀਲੀ ਗੌਤਮ ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।

 

You may also like