
ਰਿਆਲਟੀ ਸ਼ੋਅ ‘ਰੋਡੀਜ਼’ ਦੇ ਨਾਲ ਆਪਣੀ ਪਛਾਣ ਬਨਾਉਣ ਵਾਲੇ ਰਣਵਿਜੇ ਸਿੰਘ (rannvijay singha) ਨੇ ਆਪਣੀ ਧੀ (Daughter) ਦੇ ਜਨਮ ਦਿਨ (Birthday) ‘ਤੇ ਇੱਕ ਖ਼ਾਸ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਆਪਣੀ ਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਰਣਵਿਜੇ ਸਿੰਘ ਹਾਲ ਹੀ ‘ਚ ਦੂਜੀ ਵਾਰ ਪਿਤਾ ਬਣੇ ਹਨ ।ਉਨ੍ਹਾਂ ਦੇ ਘਰ ਬੇਟੇ ਨੇ ਜਨਮ ਲਿਆ ਸੀ ।

ਹੋਰ ਪੜ੍ਹੋ : ਬ੍ਰੇਕਅੱਪ ਦੀਆਂ ਖ਼ਬਰਾਂ ਦਰਮਿਆਨ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਲੰਚ ‘ਤੇ ਗਏ, ਵੀਡੀਓ ਹੋ ਰਿਹਾ ਵਾਇਰਲ
ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਸੀ । ਰਿਆਲਟੀ ਸ਼ੋਅਜ਼ ਦੇ ਨਾਲ-ਨਾਲ ਰਣਵਿਜੇ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਰਣਵਿਜੇ ਸਿੰਘ ਨੇ ਬੀਤੇ ਦਿਨ ਵੀ ਆਪਣੇ ਪਰਿਵਾਰ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ ।

ਜਿਨਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲੋਹੜੀ, ਗੁਰਪੁਰਬ ਅਤੇ ਹੋਰ ਤਿਉਹਾਰਾਂ ਦੀਆਂ ਆਪਣੇ ਪ੍ਰਸ਼ੰਸਕਾਂ ਨੂੰ ਵਧਾਈਆਂ ਦਿੱਤੀਆਂ ਸਨ । ਦੱਸ ਦਈਏ ਕਿ ਰਣਵਿਜੇ ਦੀ ਪਤਨੀ ਪ੍ਰਿਯੰਕਾ ਦੂਜੀ ਵਾਰ ਮਾਂ ਬਣੀ ਹੈ । ਜਿਸ ਤੋਂ ਬਾਅਦ ਪੂਰਾ ਪਰਿਵਾਰ ਬਹੁਤ ਖੁਸ਼ ਹੈ ਤੇ ਰਣਵਿਜੇ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਕਿਹਾ ਸੀ ਕਿ ਹੁਣ ਉਨਾਂ ਦਾ ਪਰਿਵਾਰ ਪੂਰਾ ਹੋ ਗਿਆ ਹੈ । ਰਣਵਿਜੇ ਆਪਣੀ ਬੇਟੀ ਕਾਇਨਾਤ ਦੇ ਨਾਲ ਵੀ ਅਕਸਰ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਰਣਵਿਜੇ ਨੇ ਜੋ ਵੀਡੀਓ ਸਾਂਝਾ ਕੀਤਾ ਹੈ ਉਸ ‘ਚ ਉਹ ਆਪਣੀ ਬੇਟੀ ਦੇ ਨਾਲ ਖੂਬ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ।
View this post on Instagram