ਅਦਾਕਾਰ ਰਿਤੇਸ਼ ਦੇਸ਼ਮੁਖ ਪਤਨੀ ਨਾਲ ਹਿੱਲ ਸਟੇਸ਼ਨ ‘ਤੇ ਮਸਤੀ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

written by Shaminder | September 15, 2021

ਅਦਾਕਾਰ ਰਿਤੇਸ਼ ਦੇਸ਼ਮੁਖ  (Ritiesh Deshmukh ) ਅਤੇ ਜੈਨੇਲੀਆ ਡਿਸੂਜ਼ਾ (Genelia Deshmukh) ਏਨੀਂ ਦਿਨੀਂ ਕਿਸੇ ਹਿੱਲ ਸਟੇਸ਼ਨ ‘ਤੇ ਘੁੰਮਣ ਗਏ ਹੋਏ ਹਨ । ਜਿੱਥੇ ਉਹ ਖੂਬ ਇਨਜੁਆਏ ਕਰ ਰਹੇ ਹਨ । ਦੋਵਾਂ ਦਾ ਆਪਣੇ ਦੋਸਤਾਂ ਦੇ ਨਾਲ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਚਾਰੇ ਜਣੇ ਪਾਣੀ ‘ਚ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਦੇ ਬੈਕਗਰਾਊਂਡ ‘ਚ ਫ਼ਿਲਮ ‘ਮੋਹਰਾ’ ਦਾ ਗੀਤ ‘ਟਿੱਪ ਟਿੱਪ ਬਰਸਾ ਪਾਣੀ’ ਵੱਜ ਰਿਹਾ ਹੈ ।

Ritiesh ,, -min Image From Instagram

ਹੋਰ ਪੜ੍ਹੋ : ਸਿਧਾਰਥ ਸ਼ੁਕਲਾ ਦੇ ਗਮ ਵਿੱਚ ਡੁੱਬੀ ਸ਼ਹਿਨਾਜ਼ ਗਿੱਲ ਨੂੰ ਖੁਸ਼ ਕਰਨ ਲਈ ਪਿਤਾ ਸੰਤੋਖ ਸਿੰਘ ਨੇ ਕੀਤਾ ਇਹ ਕੰਮ, ਵੀਡੀਓ ਵਾਇਰਲ

ਇਸ ਵੀਡੀਓ ਨੂੰ ਅਦਾਕਾਰ ਦੇ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ । ਰਿਤੇਸ਼ ਦੇਸ਼ਮੁਖ ਅਤੇ ਜੈਨੇਲੀਆ ਨੇ ਲਵ ਮੈਰਿਜ ਕਰਵਾਈ ਹੈ ਅਤੇ ਦੋਵਾਂ ਦੇ ਦੋ ਬੱਚੇ ਹਨ ।

 

View this post on Instagram

 

A post shared by Genelia Deshmukh (@geneliad)

ਸੋਸ਼ਲ ਮੀਡੀਆ ‘ਤੇ ਦੋਵੇਂ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।ਰਿਤੇਸ਼ ਦੇਸ਼ਮੁਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਦਿਖਾਈ ਦੇ ਚੁੱਕੇ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।

RItiesh, -min Image From Instagram

ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ, ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਕਾਮੇਡੀ ਹੋਣ ਜਾਂ ਫਿਰ ਰੋਮਾਂਟਿਕ । ਜੈਨੇਲੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਵਿਆਹ ਤੋਂ ਬਾਅਦ ਫ਼ਿਲਮਾਂ ‘ਚ ਬਹੁਤ ਹੀ ਘੱਟ ਸਰਗਰਮ ਹੈ, ਪਰ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੀ ਰਹਿੰਦੀ ਹੈ ।

 

0 Comments
0

You may also like