ਅਦਾਕਾਰ ਸਲਮਾਨ ਖ਼ਾਨ ਦੀ ਥ੍ਰੋ-ਬੈਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ, ਅਦਾਕਾਰਾ ਚਾਂਦਨੀ ਨਾਲ ਆ ਰਹੇ ਨਜ਼ਰ

written by Shaminder | January 27, 2022

ਅਦਾਕਾਰ ਸਲਮਾਨ ਖ਼ਾਨ (Salman Khan )  ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਸਲਮਾਨ ਖ਼ਾਨ ਨੇ ਬਾਲੀਵੁੱਡ ਨੂੰ ਅਨੇਕਾਂ ਹੀ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਨ੍ਹਾਂ ਫ਼ਿਲਮਾਂ ‘ਚ ਸਲਮਾਨ ਖ਼ਾਨ ਦੀ ਅਦਾਕਾਰੀ ਨੂੰ ਬਹੁਤ ਸਰਾਹਿਆ ਗਿਆ ਹੈ । ਸਲਮਾਨ ਖ਼ਾਨ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਉਨ੍ਹਾਂ ਵਿੱਚੋਂ ਹੀ ਇੱਕ ਫ਼ਿਲਮ ਸੀ ‘ਸਨਮ ਬੇਵਫਾ’ ਇਸ ਫ਼ਿਲਮ ਦੀ ਇੱਕ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ।

salman khan image From instagram

ਹੋਰ ਪੜ੍ਹੋ : ਪ੍ਰੇਮ ਢਿੱਲੋਂ ਦੇ ਭਰਾ ਪਰਮ ਢਿੱਲੋਂ ਦੀ ਰਿੰਗ ਸੈਰੇਮਨੀ ਦਾ ਵੀਡੀਓ ਵਾਇਰਲ, ਆਪਣੀ ਮੰਗੇਤਰ ਨਾਲ ਡਾਂਸ ਕਰਦੇ ਆਏ ਨਜ਼ਰ

ਇਸ ਤਸਵੀਰ ‘ਚ ਸਲਮਾਨ ਖ਼ਾਨ ਆਪਣੀ ਕੋ-ਸਟਾਰ ਚਾਂਦਨੀ ਦੇ ਨਾਲ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਵੱਲੋਂ ਇਸ ਤਸਵੀਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।ਇਸ ਤਸਵੀਰ ‘ਚ ਸਲਮਾਨ ਖ਼ਾਨ ਬਹੁਤ ਹੀ ਸਲਿਮ ਨਜ਼ਰ ਆ ਰਹੇ ਹਨ ।ਸਲਮਾਨ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਅੰਤਿਮ’ ਆਈ ਸੀ ।ਜਿਸ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ ।

Salman khan image From instagram

ਉਹ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਰਹੇ ਹਨ । ਜਲਦ ਹੀ ਉਨਾਂ ਦੀ ਫ਼ਿਲਮ ‘ਰਾਧੇ’ ਦਾ ਸੀਕਵੇਲ ਆਏਗਾ । ਹਾਲ ਹੀ ‘ਚ ਉਨ੍ਹਾਂ ਨੇ ਆਪਣਾ ਜਨਮ ਦਿਨ ਮਨਾਇਆ ਹੈ, ਪਰ ਜਨਮ ਦਿਨ ਤੋਂ ਪਹਿਲਾਂ ਉਨ੍ਹਾਂ ਨੂੰ ਇੱਕ ਸੱਪ ਨੇ ਡੱਸ ਲਿਆ ਸੀ । ਜਿਸ ਤੋਂ ਬਾਅਦ ਸਲਮਾਨ ਖ਼ਾਨ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ।ਸਲਮਾਨ ਖ਼ਾਨ ਦਾ ਨਾਂਅ ਕਈ ਹੀਰੋਇਨਾਂ ਦੇ ਨਾਲ ਜੁੜਿਆ ਰਿਹਾ ਹੈ, ਪਰ ਹਾਲੇ ਤੱਕ ਸਲਮਾਨ ਖ਼ਾਨ ਨੇ ਕਿਸੇ ਦੇ ਨਾਲ ਵੀ ਵਿਆਹ ਨਹੀਂ ਕਰਵਾਇਆ ।

 

View this post on Instagram

 

A post shared by Filmy (@filmypr)

You may also like