
ਸੋਨਮ ਬਾਜਵਾ (Sonam Bajwa) ਪੰਜਾਬੀ ਇੰਡਸਟਰੀ ਦੀ ਮੰਨੀ ਪ੍ਰਮੰਨੀ ਅਦਾਕਾਰਾ ਹੈ । ਹਰ ਦੂਜੀ ਫ਼ਿਲਮ ‘ਚ ਅਦਾਕਾਰਾ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਉਹ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਸੂਟ ‘ਚ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਨੇਹਾ ਕੱਕੜ ਨੇ ਰੋਮਾਂਟਿਕ ਤਸਵੀਰਾਂ ਸ਼ੇਅਰ ਕਰ ਦਿੱਤੀ ਪਤੀ ਨੂੰ ਜਨਮਦਿਨ ਦੀ ਵਧਾਈ
ਵੀਡੀਓ ‘ਚ ਉਹ ਕਹਿ ਰਹੀ ਹੈ ਕਿ ‘ਭੈਣ ਜੀ ਨਾਂ ਤਾਂ ਮੈਂ ਵੇਖਿਆ ਅਤੇ ਨਾਂ ਹੀ ਸਾਵਿਤਰੀ ਨੇ, ਭਾਪਾ ਜੀ ਖੁਰੇ 'ਚ ਸੀ ਅਤੇ ਬਾਹਰ ਨਿਕਲਣ ਲੱਗੇ ਤਾਂ ਮੁੱਧੜੇ ਮੂੰਹ ਡਿੱਗ ਪਏ ਤੇ ਭਾਪਾ ਜੀ ਪਾਣੀ ਵਾਲੀ ਬਾਲਟੀ ਦੇ ਵਿੱਚ ਡਿੱਗ ਪਏ। ਮੈਨੂੰ ਤਾਂ ਹੱਥਾਂ ਪੈਰਾਂ ਦੀ ਪੈ ਗਈ ਨਾਂ ਮੈਨੂੰ ਸਮਝ ਲੱਗੇ ਕਿ ਹੁਣ ਮੈਂ ਭਾਪੇ ਨੂੰ ਕੀ ਆਖਾਂ।ਉੱਧਰੋਂ ਸਾਡੇ ਨਿਆਣੇ, ਨੀ ਏਨਾਂ ਨੇ ਤਾਂ ਅੱਤ ਈ ਚੱਕੀ ਆ’।

ਹੋਰ ਪੜ੍ਹੋ : ਮੁੰਬਈ ਦੀ ਲੋਕਲ ਟ੍ਰੇਨ ‘ਚ ਮਸਤੀ ਕਰਦੀਆਂ ਹੋਈਆਂ ਨਜ਼ਰ ਆਈਆਂ ਔਰਤਾਂ, ਲੋਕਾਂ ਨੇ ਦਿੱਤੇ ਇਸ ਤਰ੍ਹਾਂ ਦੇ ਰਿਐਕਸ਼ਨ
ਸੋਨਮ ਬਾਜਵਾ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ । ਸੋਨਮ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ ।

ਬਤੌਰ ਮਾਡਲ ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਸੋਨਮ ਬਾਜਵਾ ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਬਤੌਰ ਏਅਰ ਹੋਸਟੈੱਸ ਕੰਮ ਕਰਦੀ ਸੀ। ਹੌਲੀ ਹੌਲੀ ਉਹ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹੋਈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੱਤੀਆਂ ।
View this post on Instagram