ਅਦਾਕਾਰ ਸੋਨੂੰ ਸੂਦ ਨੇ ਕਿਸਾਨਾਂ ਦੇ ਅੰਦੋਲਨ ਦਾ ਕੀਤਾ ਸਮਰਥਨ

written by Rupinder Kaler | December 04, 2020

ਸੋਨੂੰ ਸੂਦ ਨੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਤੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਸੋਨੂੰ ਸੁਦ ਨੇ ਟਵੀਟ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਸੋਨੂੰ ਨੇ ਤਿੰਨ ਸ਼ਬਦਾਂ ਨਾਲ ਹੀ ਕਿਸਾਨਾਂ ਦੇ ਅੰਦੋਲਨ ਦੀ ਤਾਕਤ ਸਮਝਾ ਦਿੱਤੀ ਹੈ। ਸੋਨੂੰ ਸੂਦ ਨੇ ਆਪਣੇ ਟਵਿੱਟਰ ਹੈਂਡਲ ਤੋਂ ਇੱਕ ਟਵੀਟ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ। sonu sood ਹੋਰ ਪੜ੍ਹੋ :

Sonu Sood ਇਸ ਟਵੀਟ ਦੇ ਜ਼ਰੀਏ ਉਸ ਨੇ ਇੱਕ ਵਾਰ ਫੇਰ ਤੋਂ ਲੋਕਾਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਜੇਕਰ ਕਿਸਾਨ ਹਨ ਤਾਂ ਭਾਰਤ ਹੈ। ਸੋਨੂੰ ਨੇ ਟਵੀਟ ਕਰਕੇ ਲਿਖਿਆ ਹੈ- ‘ਕਿਸਾਨ ਹੈ ਹਿੰਦੋਸਤਾਨ’ । ਸੋਨੂੰ ਦਾ ਇਹ ਟਵੀਟ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਤੇ ਇਸ 'ਤੇ ਯੂਜ਼ਰ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਸੋਨੂੰ ਸੂਦ ਦਾ ਇਹ ਟਵੀਟ ਇੱਕ ਵਾਰ ਫਿਰ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਣ ਵਿਚ ਕਾਮਯਾਬ ਹੋਇਆ ਹੈ। ਜਿੱਥੇ ਕਿਸਾਨਾਂ ਦਾ ਸਮਰਥਨ ਕਰਨ ‘ਤੇ ਲੋਕ ਸੋਨੂੰ ਸੂਦ ਦੀ ਸ਼ਲਾਘਾ ਕਰ ਰਹੇ ਹਨ ।

0 Comments
0

You may also like