ਅਦਾਕਾਰਾ ਅਕਾਂਕਸ਼ਾ ਸਰੀਨ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਸ਼ੇਅਰ ਕਰਕੇ ਪ੍ਰਮਾਤਮਾ ਦਾ ਕੀਤਾ ਧੰਨਵਾਦ

written by Lajwinder kaur | July 19, 2021

ਪੰਜਾਬੀ ਮਾਡਲ ਤੇ ਅਦਾਕਾਰਾ ਅਕਾਂਕਸ਼ਾ ਸਰੀਨ ਜੋ ਕਿ ਸੋਸ਼ਲ ਮੀਡੀਆ ਉੱਤ ਕਾਫੀ ਐਕਟਿਵ ਰਹਿੰਦੀ ਹੈ। ਉਹ ਸੱਚਖੰਡ ਦਰਬਾਰ ਸਾਹਿਬ ਵਿਖੇ ਨਤਮਸਕ ਹੋਈ ਤੇ ਗੁਰੂਘਰ ਦੀਆਂ ਖੁਸ਼ੀਆਂ ਤੇ ਅਸੀਸਾਂ ਲਈਆਂ।

inside image of aakansh sareen image image source- instagram

ਹੋਰ ਪੜ੍ਹੋ : ਬੀ ਪਰਾਕ ਦੇ ਲਾਡਲੇ ਪੁੱਤਰ ਅਦਾਬ ਦੇ ਪਹਿਲੇ ਜਨਮਦਿਨ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪ੍ਰਸ਼ੰਸਕ ਤੇ ਕਲਾਕਾਰ ਦੇ ਰਹੇ ਨੇ ਵਧਾਈਆਂ

ਹੋਰ ਪੜ੍ਹੋ : ਰੁਬੀਨਾ ਬਾਜਵਾ ਨੇ ਪਿਆਰ ਭਰੀ ਵੀਡੀਓ ਪੋਸਟ ਪਾ ਕੇ ਆਪਣੇ ਬੁਆਏ ਫ੍ਰੈਂਡ ਗੁਰਬਖਸ਼ ਚਾਹਲ ਨੂੰ ਦਿੱਤੀ ਜਨਮਦਿਨ ਦੀ ਵਧਾਈ

inside image of aakansh vistis golden temple image source- instagram

ਅਦਾਕਾਰਾ ਅਕਾਂਕਸ਼ਾ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ। ਉਨ੍ਹਾਂ ਨੇ ਸਭ ਏਨਾਂ ਕੁਝ ਦੇਣ ਦੇ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ । ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

Aakanksha Sareen image source- instagram

ਦੱਸ ਦਈਏ ਹਾਲ ਹੀ ‘ਚ ਉਨ੍ਹਾਂ ਨੇ ਨਵੀਂ ਗੱਡੀ ਥਾਰ ਲਈ ਹੈ । ਇਹ ਖੁਸ਼ਖਬਰੀ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਸੋਸ਼ਲ ਮੀਡੀਆ ਦੇ ਰਾਹੀਂ ਸਾਂਝੀ ਕੀਤੀ ਸੀ। ਅਕਾਂਕਸ਼ਾ ਸਰੀਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਬਤੌਰ ਮਾਡਲ ਉਹ ਹੁਣ ਤੱਕ ਕਈ ਗੀਤਾਂ ‘ਚ ਨਜ਼ਰ ਆ ਚੁੱਕੀ ਹੈ। ਉਹ ਜਾਗਦੇ ਰਹੋ, ਚੱਲ ਬੱਲੀਏ, ਕਸੂਰ, ਤੀਜੀ ਸੀਟ ਵਰਗੇ ਕਈ ਸੁਪਰ ਹਿੱਟ ਗੀਤਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ‘ਮਿੱਟੀ ਵਿਰਾਸਤ ਬੱਬਰਾਂ’ ਦੀ ‘ਚ ਬਤੌਰ ਹੀਰੋਇਨ ਨਜ਼ਰ ਆਈ ਸੀ। ਆਉਣ ਵਾਲੇ ਸਮੇਂ ‘ਚ ਉਹ ਪੰਜਾਬੀ ਫ਼ਿਲਮ ‘ਗੁਰਮੁਖ’ ‘ਚ ਵੀ ਨਜ਼ਰ ਆਵੇਗੀ।

 

0 Comments
0

You may also like