Trending:
ਲੰਬੇ ਸਮੇਂ ਬਾਅਦ ਦਿੱਗਜ ਅਦਾਕਾਰਾ ਅਮਰ ਨੂਰੀ ਨੇ ਸਾਂਝੀ ਕੀਤੀ ਆਪਣੀ ਪੁਰਾਣੀ ਤਸਵੀਰ
ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਜੋ ਕਿ ਕਿਸੇ ਵੀ ਪਹਿਚਾਣ ਦੀ ਮੁਹਤਾਜ਼ ਨਹੀਂ ਹੈ। ਉਹ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਜੁੜੇ ਹੋਏ ਨੇ। ਜਿਸ ਕਰਕੇ ਉਨ੍ਹਾਂ ਦੀ ਲੰਬੀ ਚੌੜੀ ਫੈਨ ਫਾਲਵਿੰਗ ਹੈ। ਅਮਰ ਨੂਰੀ ਸੋਸ਼ਲ ਮੀਡੀਆ ਉੱਤੇ ਕਾਫੀ ਘੱਟ ਵੱਧ ਹੀ ਨਜ਼ਰ ਆਉਂਦੇ ਨੇ। ਪਰ ਉਹ ਜਦੋਂ ਵੀ ਕੁਝ ਪੋਸਟ ਕਰਦੇ ਨੇ ਤਾਂ ਪ੍ਰਸ਼ੰਸਕ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਹੈ। ਉਨ੍ਹਾਂ ਨੇ ਕਾਫੀ ਸਮੇਂ ਬਾਅਦ ਆਪਣੀ ਕੋਈ ਤਸਵੀਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ।
ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਆਪਣੇ ਮਨਮੌਜ਼ੀ ਅੰਦਾਜ਼ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਨਾਲ ਹੀ ਮਿਲਾਇਆ ਆਪਣੇ ਨਵੇਂ ਸਾਥੀ ਦੇ ਨਾਲ
image From instagram
ਅਮਰ ਨੂਰੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਪੁਰਾਣੀ ਯਾਦਾਂ ਨੂੰ ਤਾਜ਼ਾ ਕਰਦੇ ਹੋਏ ਇੱਕ ਬਹੁਤ ਹੀ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਉਨ੍ਹਾਂ ਦੀ ਜਵਾਨੀ ਸਮੇਂ ਦੀ ਹੈ। ਉਨ੍ਹਾਂ ਨੇ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਹੈ, ਜਿਸ ਉਹ ਬਹੁਤ ਹੀ ਜ਼ਿਆਦਾ ਖ਼ੂਬਸੂਰਤ ਲੱਗ ਰਹੀ ਹੈ। ਅਦਾਕਾਰਾ ਤੇ ਗਾਇਕਾ ਕਮਲਜੀਤ ਨੀਰੂ ਨੇ ਵੀ ਕਮੈਂਟ ਕਰਕੇ ਅਮਰ ਨੂਰੀ ਦੀ ਤਾਰੀਫ ਕੀਤੀ ਹੈ। ਇੱਕ ਯੂਜ਼ਰ ਨੇ ਕਮੈਂਟ ‘ਚ ਵਾਹ ਬਿਊਟੀਫੁੱਲ। ਇਸ ਪੋਸਟ ਉੱਤੇ ਪ੍ਰਸ਼ੰਸਕ ਹਾਰਟ ਵਾਲੇ ਇਮੋਜ਼ੀ ਪੋਸਟ ਕਰ ਰਹੇ ਹਨ।

ਹੋਰ ਪੜ੍ਹੋ : ਵਿਆਹ ਤੋਂ ਬਾਅਦ ਪਹਿਲੀ ਵਾਰ ਘਰ ਤੋਂ ਬਾਹਰ ਨਿਕਲੀ ਆਲੀਆ ਭੱਟ, ਪੰਜਾਬੀ ਸੂਟ ‘ਚ ਮਹਿੰਦੀ ਵਾਲੇ ਹੱਥ ਫਲਾਂਟ ਕਰਦੀ ਆਈ ਨਜ਼ਰ
ਦੱਸ ਦਈਏ ਅਮਰ ਨੂਰੀ ਮੈਮ ਨੇ ਬਹੁਤ ਹੀ ਹਿੰਮਤ ਦੇ ਨਾਲ ਆਪਣੀ ਜ਼ਿੰਦਗੀ ਚ ਅੱਗੇ ਵੱਧ ਰਹੇ ਨੇ। ਪਿੱਛੇ ਜਿਹੇ ਉਹ ਅਮਰ ਨੂਰੀ ਬਤੌਰ ਜੱਜ ਪੀਟੀਸੀ ਪੰਜਾਬੀ ਦੀ ਰਿਆਲਟੀ ਸ਼ੋਅ ਵਾਇਸ ਆਫ਼ ਪੰਜਾਬ ਸੀਜ਼ਨ-12 (Voice of Punjab Season-12) ‘ਚ ਨਜ਼ਰ ਆਏ ਸਨ। ਬਹੁਤ ਜਲਦ ਉਹ ਹਰਭਜਨ ਮਾਨ ਦੀ ਫ਼ਿਲਮ ਪੀ.ਆਰ ਚ ਨਜ਼ਰ ਆਉਣਗੇ। ਇਹ ਫ਼ਿਲਮ 13 ਮਈ 2022 ਨੂੰ ਦੁਨੀਆਂ ਭਰ ਦੇ ਸਿਨਮਾਂ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਹ ਅਖੀਰਲੀ ਫ਼ਿਲਮ ਹੋਵੇਗੀ ਜਿਸ ‘ਚ ਅਮਰ ਨੂਰੀ ਤੇ ਸਰਦੂਲ ਸਿਕੰਦਰ ਸਾਬ੍ਹ ਇਕੱਠੇ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ।
View this post on Instagram