ਅਦਾਕਾਰਾ ਅਮੀਸ਼ਾ ਪਟੇਲ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਧੋਖਾਧੜੀ ਮਾਮਲੇ ‘ਚ ਕਾਰਵਾਈ ‘ਤੇ ਲਗਾਈ ਰੋਕ

written by Shaminder | August 30, 2022

ਬਾਲੀਵੁੱਡ ਅਦਾਕਾਰਾ ਅਮੀਸ਼ਾ ਪਟੇਲ (Ameesha Patel) ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ । ਫ਼ਿਲਮ ਨਿਰਮਾਤਾ ਅਜੇ ਕੁਮਾਰ ਸਿੰਘ ਦੀ ਸ਼ਿਕਾਇਤ ‘ਤੇ ਕੋਰਟ ਨੇ ਭਾਰਤੀ ਦੰਡਾਵਲੀ ਦੀ ਧਾਰਾ 406, 420, 34 ਅਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ  138 ਦੇ ਤਹਿਤ ਅਪਰਾਧਾਂ ਦਾ ਨੋਟਿਸ ਲਿਆ ਸੀ ।

ameesha patel movie

ਹੋਰ ਪੜ੍ਹੋ : ਖਾਲਸਾ ਏਡ ਨੇ ਸਿੱਖੀ ਦੇ ਪ੍ਰਚਾਰ ਲਈ ਕੀਤਾ ਉਪਰਾਲਾ, ਵਿਦੇਸ਼ੀ ਬੱਚਿਆਂ ਨੂੰ ਪੱਗ ਬੰਨਣ ਲਈ ਕੀਤਾ ਪ੍ਰੇਰਿਤ

ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਝਾਰਖੰਡ ਦੀ ਇੱਕ ਹੇਠਲੀ ਅਦਾਲਤ ਵੱਲੋਂ ਜਾਰੀ ਸੰਮਨ ਦੇ ਸਬੰਧ ‘ਚ ਧੋਖਾਧੜੀ ਅਤੇ ਵਿਸ਼ਵਾਸ਼ ਦੀ ਅਪਰਾਧਿਕ ਉਲੰਘਣਾ ਦੇ ਮਾਮਲੇ ‘ਚ ਅਦਾਕਾਰਾ ਦੇ ਖਿਲਾਫ ਅਪਰਾਧਿਕ ਕਾਰਵਾਈ ‘ਤੇ ਪਾਬੰਦੀ ਲਗਾ ਦਿੱਤੀ ਹੈ ।

Ameesha Patel accused of 'cheating' by social worker; actress claims she was ‘feared for her life’ Image Source: Twitter

ਹੋਰ ਪੜ੍ਹੋ : ਨੀਰੂ ਬਾਜਵਾ ਪਤੀ ਦੇ ਨਾਲ ਰੋਮਾਂਟਿਕ ਹੁੰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

ਅਮੀਸ਼ਾ ਪਟੇਲ ‘ਤੇ ਇਸ ਤੋਂ ਪਹਿਲਾਂ ਵੀ ਇੱਕ ਸ਼ੋਅ ਦੇ ਆਯੋਜਕਾਂ ਵੱਲੋਂ ਸ਼ੋਅ ਨਾ ਆਉਣ ਦੇ ਇਲਜ਼ਾਮ ਲਗਾਏ ਗਏ ਸਨ । ਅਮੀਸ਼ਾ ਪਟੇਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।ਜਲਦ ਹੀ ਅਦਾਕਾਰਾ ਸੰਨੀ ਦਿਓਲ ਦੇ ਨਾਲ ਗਦਰ-੨ ‘ਚ ਨਜ਼ਰ ਆਏਗੀ । ਇਸ ਫ਼ਿਲਮ ਦਾ ਦੋਵਾਂ ਦੇ ਫੈਨਸ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।

Ameesha Patel accused of 'cheating' by social worker; actress claims she was ‘feared for her life’ Image Source: Twitter

ਸੋਸ਼ਲ ਮੀਡੀਆ ‘ਤੇ ਅਮੀਸ਼ਾ ਪਟੇਲ ਦੀ ਵੱਡੀ ਫੈਨ ਫਾਲਵਿੰਗ ਹੈ ਤੇ ਉਹ ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ । ਹਾਲ ਹੀ ‘ਚ ਉਸ ਨੇ ਗਦਰ-੨ ਦੇ ਸੈੱਟ ਤੋਂ ਵੀ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਗਦਰ ਫ਼ਿਲਮ ‘ਚ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

 

View this post on Instagram

 

A post shared by Ameesha Patel (@ameeshapatel9)

You may also like