ਆਪਣੇ ਹੋਣ ਵਾਲੇ ਬੱਚੇ ਨੂੰ ਇਸ ਚੀਜ਼ ਤੋਂ ਦੂਰ ਰੱਖਣਾ ਚਾਹੁੰਦੀ ਹੈ ਐਕਟਰੈੱਸ ਅਨੁਸ਼ਕਾ ਸ਼ਰਮਾ
ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਆਉਣ ਵਾਲੇ ਬੱਚੇ ਨੂੰ ਲੈ ਕੇ ਕਿਹਾ ਹੈ ਕਿ ਉਸ ਨੂੰ ਉਹਨਾਂ ਨੇ ਸੋਸ਼ਲ ਮੀਡੀਆ ਤੋਂ ਦੂਰ ਰੱਖਣ ਦਾ ਫੈਸਲਾ ਕੀਤਾ ਹੈ ।ਇਸੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਅਨੁਸ਼ਕਾ ਸ਼ਰਮਾ ਨੇ ਇੱਕ ਮੈਗਜ਼ੀਨ ਨੂੰ ਦਿੱਤੇ ਇੰਟਰਵਿਊ ਦੌਰਾਨ ਕਿਹਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਬੱਚਾ ਹਮੇਸ਼ਾ ਲੋਕਾਂ ਦੀਆਂ ਨਜ਼ਰਾਂ ‘ਚ ਬਣਿਆ ਰਹੇ।
ਇਸ ਲਈ ਅਸੀਂ ਉਸ ਨੂੰ ਸੋਸ਼ਲ ਮੀਡੀਆ ਤੋਂ ਦੂਰ ਰੱਖਣ ਦਾ ਫੈਸਲਾ ਕੀਤਾ ਹੈ। ਅਨੁਸ਼ਕਾ ਦਾ ਕਹਿਣਾ ਹੈ ਹਾਲਾਂਕਿ ਉਨ੍ਹਾਂ ਮੁਤਾਬਕ ਇਹ ਫੈਸਲਾ ਬੱਚੇ ਦਾ ਹੀ ਹੋਣਾ ਚਾਹੀਦਾ ਹੈ ਕਿ ਉਹ ਸੋਸ਼ਲ ਮੀਡੀਆ ਨਾਲ ਜੁੜਨਾ ਚਾਹੁੰਦਾ ਹੈ ਜਾਂ ਨਹੀਂ।
ਕਿਸੇ ਵੀ ਬੱਚੇ ਨੂੰ ਹੋਰ ਬੱਚੇ ਦੀ ਤੁਲਨਾ ‘ਚ ਸਪੈਸ਼ਲ ਨਹੀਂ ਬਨਾਉਣਾ ਚਾਹੀਦਾ।ਹਾਲਾਂਕਿ ਵੱਡਿਆਂ ਲਈ ਇਸ ਚੀਜ਼ ਨੂੰ ਡੀਲ ਕਰਨਾ ਬਹੁਤ ਮੁਸ਼ਕਿਲ ਹੁੰਦਾ ਹੈ, ਪਰ ਅਸੀਂ ਅਜਿਹਾ ਹੀ ਕਰਨ ਜਾ ਰਹੇ ਹਾਂ ।
ਦੱਸ ਦਈਏ ਕਿ ਅਨੁਸ਼ਕਾ ਸ਼ਰਮਾ ਆਪਣੇ ਪਹਿਲੇ ਬੱਚੇ ਨੂੰ ਲੈ ਕੇ ਕਾਫੀ ਐਕਸਾਈਟਡ ਹੈ ਅਤੇ ਉਹ ਲਗਾਤਾਰ ਆਪਣਾ ਕੰਮ ਕਰ ਰਹੀ ਹੈ ।
View this post on Instagram