ਸੁਸ਼ਾਂਤ ਸਿੰਘ ਰਾਜਪੂਤ ਦੀ ਸਹਿ ਕਲਾਕਾਰ ਰਹੀ ਭੂਮੀ ਪੇਡਨੇਕਰ ਮਰਹੂਮ ਅਦਾਕਾਰ ਦੀ ਯਾਦ ‘ਚ ਕਰੇਗੀ ਇਹ ਨੇਕ ਕੰਮ, ਹਰ ਪਾਸੇ ਹੋ ਰਹੀ ਸ਼ਲਾਘਾ

Written by  Shaminder   |  June 30th 2020 11:18 AM  |  Updated: June 30th 2020 11:20 AM

ਸੁਸ਼ਾਂਤ ਸਿੰਘ ਰਾਜਪੂਤ ਦੀ ਸਹਿ ਕਲਾਕਾਰ ਰਹੀ ਭੂਮੀ ਪੇਡਨੇਕਰ ਮਰਹੂਮ ਅਦਾਕਾਰ ਦੀ ਯਾਦ ‘ਚ ਕਰੇਗੀ ਇਹ ਨੇਕ ਕੰਮ, ਹਰ ਪਾਸੇ ਹੋ ਰਹੀ ਸ਼ਲਾਘਾ

ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਨੂੰ ਕਈ ਦਿਨ ਬੀਤ ਚੁੱਕੇ ਹਨ । ਪਰ ਉਨ੍ਹਾਂ ਦੀਆਂ ਖ਼ਬਰਾਂ ਮੀਡੀਆ ‘ਚ ਸੁਰਖੀਆਂ ਬਣੀਆਂ ਹੋਈਆਂ ਹਨ। ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਹਾਲੇ ਵੀ ਇਸ ਗੱਲ ਦਾ ਯਕੀਨ ਨਹੀਂ ਹੋ ਰਿਹਾ ਕਿ ਉਹ ਇਸ ਦੁਨੀਆ ‘ਤੇ ਨਹੀਂ ਰਹੇ ।ਆਏ ਦਿਨ ਉਨ੍ਹਾਂ ਦੀ ਮੌਤ ਨਾਲ ਸਬੰਧਤ ਕੋਈ ਨਾਂ ਕੋਈ ਖ਼ਬਰ ਸਾਹਮਣੇ ਆ ਰਹੀ ਹੈ । ਉਹ ਅਜਿਹੇ ਕਲਾਕਾਰ ਸਨ ਜਿਨ੍ਹਾਂ ਨੇ ਆਪਣੇ ਛੋਟੇ ਜਿਹੇ ਫ਼ਿਲਮੀ ਕਰੀਅਰ ‘ਚ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾ ਲਈ ਸੀ ।

https://twitter.com/bhumipednekar/status/1277474472937656320

ਸੁਸ਼ਾਂਤ ਸਿੰਘ ਰਾਜਪੂਤ ਦੀ ਯਾਦ ‘ਚ ਉਨ੍ਹਾਂ ਦੀ ਸਹਿ ਕਲਾਕਾਰ ਭੂਮੀ ਪੇਡਨੇਕਰ ਨੇ ਵੀ ਉਨ੍ਹਾਂ ਦੀ ਯਾਦ ‘ਚ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਭੋਜਨ ਦੇਣ ਦਾ ਫ਼ੈਸਲਾ ਕੀਤਾ ਹੈ ।

https://www.instagram.com/p/CCC6xywpWwr/

ਭੂਮੀ ਪੇਡਨੇਕਰ ਨੇ ਇਹ ਜਾਣਕਾਰੀ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। ਭੂਮੀ ਪੇਡਨੇਕਰ ਦੇ ਇਸ ਕਦਮ ਲਈ ਪ੍ਰਸ਼ੰਸਕ ਵੀ ਉਸ ਦੀ ਸ਼ਲਾਘਾ ਕਰ ਰਹੇ ਹਨ।

ਦੱਸ ਦੇਈਏ ਕਿ ਭੂਮੀ ਪੇਡਨੇਕਰ ਅਤੇ ਸੁਸ਼ਾਂਤ ਸਿੰਘ ਰਾਜਪੂਤ ਨੇ ਫਿਲਮ ਸੋਨ ਚਿੜੀਆ ਵਿੱਚ ਇਕੱਠੇ ਕੰਮ ਕੀਤਾ ਸੀ। ਇਸ ਫਿਲਮ ਵਿੱਚ ਦੋਵਾਂ ਅਦਾਕਾਰਾਂ ਨੇ ਆਪਣੀ ਅਦਾਕਾਰੀ ਨਾਲ  ਦਿਲ ਜਿੱਤਿਆ  ਸੀ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network