ਅਦਾਕਾਰਾ ਦ੍ਰਿਸ਼ਟੀ ਗਰੇਵਾਲ ਆਪਣੇ ਪਹਿਲੇ ਕਰਵਾ ਚੌਥ ਨੂੰ ਕੁਝ ਇਸ ਤਰ੍ਹਾਂ ਕਰ ਰਹੀ ਹੈ ਸੈਲੀਬ੍ਰੇਟ, ਦੇਖੋ ਵੀਡੀਓ

Written by  Lajwinder kaur   |  October 24th 2021 11:55 AM  |  Updated: October 24th 2021 11:55 AM

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਆਪਣੇ ਪਹਿਲੇ ਕਰਵਾ ਚੌਥ ਨੂੰ ਕੁਝ ਇਸ ਤਰ੍ਹਾਂ ਕਰ ਰਹੀ ਹੈ ਸੈਲੀਬ੍ਰੇਟ, ਦੇਖੋ ਵੀਡੀਓ

ਕਰਵਾਚੌਥ (Karva Chauth) ਦਾ ਤਿਉਹਾਰ ਅੱਜ ਯਾਨੀ ਕਿ 24 ਅਕਤੂਬਰ ਨੂੰ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਹੈ। ਇਸ ਦਿਨ ਵਿਆਹੁਤਾ ਔਰਤਾਂ ਆਪਣੇ ਪਤੀਆਂ ਦੀ ਲੰਮੀ ਉਮਰ ਅਤੇ ਖੁਸ਼ਹਾਲ ਜੀਵਨ ਲਈ ਵਰਤ ਰੱਖਦੀਆਂ ਹਨ। ਮਨੋਰੰਜਨ ਜਗਤ ਤੋਂ ਵੀ ਕਲਾਕਾਰ ਇਸ ਦਿਨ ਨੂੰ ਬਹੁਤ ਹੀ ਗਰਮਜੋਸ਼ੀ ਦੇ ਨਾਲ ਸੈਲੀਬ੍ਰੇਟ ਕਰਦੀਆਂ ਹਨ। ਟੀਵੀ ਅਤੇ ਪੰਜਾਬੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ (Drishtii Garewal ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਹਿਲੇ ਕਰਵਾ ਚੌਥ ਨੂੰ ਲੈ ਕੇ ਉਤਸੁਕਤਾ ਨੂੰ ਬਿਆਨ ਕਰਦੇ ਹੋਏ ਕੁਝ ਵੀਡੀਓਜ਼ ਅਪਲੋਡ ਕੀਤੀਆਂ ਹਨ।

Newly Weds Drishtii Garewal & Abheyy Attri image source- instagram

ਹੋਰ ਪੜ੍ਹੋ :  ਰੋਹਨਪ੍ਰੀਤ ਸਿੰਘ ਨੇ ਆਪਣੀ ਪਤਨੀ ਨੇਹਾ ਕੱਕੜ ਦੇ ਲਈ ਪਿਆਰਾ ਜਿਹਾ ਗੀਤ ਲਿਖਿਆ, ਗੀਤ ਗਾ ਕੇ ਨੇਹੂ ਲਈ ਜ਼ਾਹਿਰ ਕੀਤਾ ਪਿਆਰ, ਦੇਖੋ ਵੀਡੀਓ

ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਚ ਆਪਣੇ ਹੱਥਾਂ ਉੱਤੇ ਮਹਿੰਦੀ ਲਗਵਾਉਂਦੀ ਹੋਈ ਨਜ਼ਰ ਆ ਰਹੀ ਹੈ। ਉਹ ਆਪਣੇ ਪਹਿਲੇ ਕਰਵਾ ਚੌਥ ਨੂੰ ਲੈ ਕੇ ਕਾਫੀ ਉਤਸੁਕ ਨਜ਼ਰ ਆ ਰਹੀ ਹੈ। ਦੱਸ ਦਈਏ ਇਸੇ ਸਾਲ ਮਈ ਮਹੀਨੇ ‘ਚ ਦ੍ਰਿਸ਼ਟੀ ਗਰੇਵਾਲ ਦਾ ਵਿਆਹ ਐਕਟਰ ਅਭੈ ਅਤਰੀ ਦੇ ਨਾਲ ਹੋਇਆ ਹੈ।

ਹੋਰ ਪੜ੍ਹੋ : ਪੰਜਾਬੀ ਵਿਆਹਾਂ ‘ਚ ਗਾਹ ਪਾਉਣ ਵਾਲੇ ਜੀਜੇ ਤੇ ਫੁੱਫੜ ਦੇ ਰਿਸ਼ਤੇ ਨੂੰ ਬਿਆਨ ਕਰਦੇ ਐਕਟਰ ਬਿੰਨੂ ਢਿੱਲੋਂ ਨੇ ਗੁਰਨਾਮ ਭੁੱਲਰ ਦੇ ਨਾਲ ਸ਼ੇਅਰ ਕੀਤਾ ਮਜ਼ੇਦਾਰ ਪੋਸਟਰ

ਜੇ ਗੱਲ ਕਰੀਏ ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਜਗਤ ‘ਚ ਆਪਣੀ ਅਦਾਕਾਰੀ ਦੇ ਨਾਲ ਵਾਹ ਵਾਹੀ ਖੱਟ ਚੁੱਕੀ ਹੈ। ਇਹ ਇੱਕ ਵਾਰ ਫਿਰ ਤੋਂ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਉਹ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ਜੋੜੀ ‘ਚ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਵੀ ਉਹ ‘ਬੈਸਟ ਆਫ ਲੱਕ’ ਅਤੇ ‘ਮਿੱਟੀ ਨਾ ਫਰੋਲ ਜੋਗੀਆ’ ‘ਹਾਰਡ ਕੌਰ’, ‘ਮੁਕਲਾਵਾ’ ਵਰਗੀਆਂ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ।

drishtii garewal


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network