ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਭਰਾ ਦੇ ਵਿਆਹ ‘ਚ ਖੂਬ ਕੀਤਾ ਡਾਂਸ, ਵੀਡੀਓ ਕੀਤਾ ਸਾਂਝਾ

Written by  Shaminder   |  November 10th 2021 11:47 AM  |  Updated: November 10th 2021 11:47 AM

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਭਰਾ ਦੇ ਵਿਆਹ ‘ਚ ਖੂਬ ਕੀਤਾ ਡਾਂਸ, ਵੀਡੀਓ ਕੀਤਾ ਸਾਂਝਾ

ਪੰਜਾਬ ‘ਚ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ । ਪੰਜਾਬੀ ਇੰਡਸਟਰੀ ‘ਚ ਵੀ ਵਿਆਹਾਂ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ । ਪੰਜਾਬੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ (Drishtii Garewal )ਦੇ ਘਰ ‘ਚ ਵੀ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ । ਦ੍ਰਿਸ਼ਟੀ ਗਰੇਵਾਲ ਦੇ ਭਰਾ  ਦਾ ਵਿਆਹ (Brother Wedding) ਹੈ । ਇਸ ਵਿਆਹ ‘ਚ ਦ੍ਰਿਸ਼ਟੀ ਗਰੇਵਾਲ ਵੀ ਨੱਚ ਨੱਚ (Dance Video)  ਕੇ ਖੂਬ ਰੌਣਕਾਂ ਲਗਾ ਰਹੀ ਹੈ । ਦ੍ਰਿਸ਼ਟੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

Drishtii

ਹੋਰ ਪੜ੍ਹੋ : ਮਲਾਲਾ ਯੂਸਫਜ਼ਈ ਨੇ ਕਰਵਾਇਆ ਵਿਆਹ, ਸ਼ੇਅਰ ਕੀਤੀਆਂ ਵਿਆਹ ਦੀਆਂ ਤਸਵੀਰਾਂ

ਇਸ ਵੀਡੀਓ ‘ਚ ਦ੍ਰਿਸ਼ਟੀ ਗਰੇਵਾਲ ਗਿੱਧਾ ਪਾਉਂਦੀ ਹੋਈ ਨਜ਼ਰ ਆ ਰਹੀ ਹੈ ।ਇਸ ਤੋਂ ਇਲਾਵਾ ਅਦਾਕਾਰਾ ਨੇ ਹੋਰ ਵੀ ਕਈ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਅਦਾਕਾਰਾ ਨੂੰ ਉਸ ਦੇ ਭਰਾ ਦੇ ਵਿਆਹ ‘ਤੇ ਵਧਾਈ ਦੇ ਰਿਹਾ ਹੈ ।

Drishtii Garewal image From instagram

ਦ੍ਰਿਸ਼ਟੀ ਗਰੇਵਾਲ ਨੇ ਕੁਝ ਸਮਾਂ ਪਹਿਲਾਂ ਅਭੈ ਅੱਤਰੀ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਗਈਆਂ ਸਨ । ਅਭੈ ਅੱਤਰੀ ਵੀ ਇੱਕ ਅਦਾਕਾਰ ਹਨ ।ਦ੍ਰਿਸ਼ਟੀ ਗਰੇਵਾਲ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ ਇਸ ਤੋਂ ਇਲਾਵਾ ਉਹ ਟੀਵੀ ਇੰਡਸਟਰੀ ਦੇ ਕਈ ਸੀਰੀਅਲਸ ‘ਚ ਵੀ ਦਿਖਾਈ ਦੇ ਚੁੱਕੀ ਹੈ ।ਉਹ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ਜੋੜੀ ‘ਚ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਵੀ ਉਹ ‘ਬੈਸਟ ਆਫ ਲੱਕ’ ਅਤੇ ‘ਮਿੱਟੀ ਨਾ ਫਰੋਲ ਜੋਗੀਆ’ ‘ਹਾਰਡ ਕੌਰ’, ‘ਮੁਕਲਾਵਾ’ ਵਰਗੀਆਂ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network