ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਪਹਿਲੀ ਵਾਰ ਦਿਖਾਈ ਆਪਣੀ ਨਵੀਂ ਵਿਆਹੀ ਭਾਬੀ ਦੀ ਝਲਕ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਨਨਾਣ-ਭਰਜਾਈ ਦਾ ਇਹ ਡਾਂਸ ਵੀਡੀਓ
ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਪਹਿਲੀ ਵਾਰ ਦਿਖਾਈ ਆਪਣੀ ਨਵੀਂ ਵਿਆਹੀ ਭਾਬੀ ਦੀ ਝਲਕ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਨਨਾਣ-ਭਰਜਾਈ ਦਾ ਇਹ ਡਾਂਸ ਵੀਡੀਓ
ਦ੍ਰਿਸ਼ਟੀ ਗਰੇਵਾਲ (DRISHTII GAREWAL) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਏਨੀਂ ਦਿਨੀਂ ਦ੍ਰਿਸ਼ਟੀ ਗਰੇਵਾਲ ਜੋ ਕਿ ਆਪਣੇ ਭਰਾ ਦੇ ਵਿਆਹ ਨੂੰ ਲੈ ਕੇ ਕਾਫੀ ਚਰਚਾ ‘ਚ ਬਣੀ ਹੋਈ ਸੀ। ਉਨ੍ਹਾਂ ਨੇ ਆਪਣੇ ਭਰਾ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਦੀਆਂ ਵੀਡੀਓਜ਼ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਸੀ। ਜੀ ਹਾਂ ਇਹ ਪਹਿਲਾ ਮੌਕਾ ਹੈ ਜਦੋਂ ਉਨ੍ਹਾਂ ਨੇ ਆਪਣੇ ਭਰਾ ਦੇ ਨਾਲ ਆਪਣੀ ਨਵੀਂ ਵਿਆਹੀ ਭਰਜਾਈ ਦੀ ਝਲਕ ਦਿਖਾਈ ਹੈ।

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਭਾਬੀ ਦੇ ਨਾਲ ਨੱਚਦਿਆਂ ਹੋਇਆਂ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਉਹ ਆਪਣੀ ਭਰਜਾਈ ਤੇ ਭਰਾ ਦੇ ਨਾਲ ਨੱਚਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਪੁਰਾਣੇ ਪੰਜਾਬੀ ਗੀਤ ਭਾਬੀ ਮੇਰੀ ਹੂਰ ਵਰਗੀ ਦੇ ਨਾਲ ਪੋਸਟ ਕੀਤਾ ਹੈ। ਪ੍ਰਸ਼ੰਸਕਾਂ ਨੂੰ ਨਨਾਣ ਭਰਜਾਈ ਦਾ ਇਹ ਕਿਊਟ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ।

ਦੱਸ ਦਈਏ ਇਸ ਸਾਲ ਖੁਦ ਦ੍ਰਿਸ਼ਟੀ ਗਰੇਵਾਲ ਦਾ ਵੀ ਵਿਆਹ ਹੋਇਆ ਹੈ। ਉਨ੍ਹਾਂ ਦਾ ਵਿਆਹ ਬਾਲੀਵੁੱਡ ਐਕਟਰ ਅਭੈ ਅਤਰੀ (Actor Abheyy Attri) ਦੇ ਨਾਲ ਹੋਇਆ ਹੈ । ਦ੍ਰਿਸ਼ਟੀ ਅਕਸਰ ਹੀ ਆਪਣੇ ਪਤੀ ਦੇ ਨਾਲ ਆਪਣੀ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਜੇ ਗੱਲ ਕਰੀਏ ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਜਗਤ ਦੇ ਕਈ ਨਾਮੀ ਸੀਰੀਅਲਾਂ ‘ਚ ਕੰਮ ਕਰ ਚੁੱਕੀ ਹੈ। ਉਹ ਇੱਕ ਵਾਰ ਫਿਰ ਤੋਂ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਉਹ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ਜੋੜੀ ‘ਚ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਵੀ ਉਹ ‘ਬੈਸਟ ਆਫ ਲੱਕ’ ਅਤੇ ‘ਮਿੱਟੀ ਨਾ ਫਰੋਲ ਜੋਗੀਆ’ ‘ਹਾਰਡ ਕੌਰ’, ‘ਮੁਕਲਾਵਾ’ ਵਰਗੀਆਂ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
