Advertisment

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਹੋਈ ਭਾਵੁਕ, ਜਦੋਂ ਪਿਤਾ ਨੇ ਗਾਇਆ ‘ਬਾਬਲ ਮੇਰੀਆਂ ਗੁੱਡੀਆਂ ਤੇਰੇ ਘਰ ਰਹਿ ਗਈਆਂ’ ਗੀਤ, ਦੇਖੋ ਵੀਡੀਓ

author-image
By Lajwinder kaur
New Update
ਅਦਾਕਾਰਾ ਦ੍ਰਿਸ਼ਟੀ ਗਰੇਵਾਲ ਹੋਈ ਭਾਵੁਕ, ਜਦੋਂ ਪਿਤਾ ਨੇ ਗਾਇਆ ‘ਬਾਬਲ ਮੇਰੀਆਂ ਗੁੱਡੀਆਂ ਤੇਰੇ ਘਰ ਰਹਿ ਗਈਆਂ’ ਗੀਤ, ਦੇਖੋ ਵੀਡੀਓ
Advertisment
ਅਦਾਕਾਰਾ ਦ੍ਰਿਸ਼ਟੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਕਾਫੀ ਐਕਟਿਵ ਰਹਿੰਦੀ ਹੈ। ਕੁਝ ਮਹੀਨੇ ਪਹਿਲਾਂ ਹੀ ਦ੍ਰਿਸ਼ਟੀ ਗਰੇਵਾਲ ਵਿਆਹ ਦੇ ਬੰਧਨ ‘ਚ ਬੱਝੇ ਨੇ। ਉਨ੍ਹਾਂ ਦਾ ਵਿਆਹ ਐਕਟਰ ਅਭੈ ਅਤਰੀ ਦੇ ਨਾਲ ਹੋਇਆ ਹੈ। ਇਹ ਵਿਆਹ ਸਿੱਖ ਰੀਤੀ ਰਿਵਾਜਾਂ ਦੇ ਨਾਲ ਹੋਇਆ । ਦ੍ਰਿਸ਼ਟੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ।
Advertisment
new wedding pics of drishtii grewal and abheyy attri image source- instagram ਹੋਰ ਪੜ੍ਹੋ : ਸੁਰ ਸਮਰਾਟ ਚਰਨਜੀਤ ਆਹੂਜਾ ਦੇ ਮਿਊਜ਼ਿਕ ਦੇ ਨਾਲ ਰਿਲੀਜ਼ ਹੋਇਆ ਪੰਜਾਬੀ ਗਾਇਕ ਰਣਜੀਤ ਬਾਵਾ ਦਾ ਨਵਾਂ ਗੀਤ ‘Sucha Soorma’, ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓਰੇਦਾਨ ਹੰਸ ਆਪਣੇ ਤਾਏ ਨਵਰਾਜ ਹੰਸ ਦੇ ਨਾਲ ਖੇਡਦਾ ਆਇਆ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਤਾਏ-ਭਤੀਜੇ ਦਾ ਇਹ ਅੰਦਾਜ਼
Advertisment
actress drishtii grewal got emotional to listen his father song image source- instagram ਇਸ ਵੀਡੀਓ ‘ਚ ਦੇਖ ਸਕਦੇ ਹੋ ਦ੍ਰਿਸ਼ਟੀ ਗਰੇਵਾਲ ਆਪਣੇ ਪਿਤਾ ਦੇ ਨਾਲ ਨਜ਼ਰ ਆ ਰਹੀ ਹੈ। ਵੀਡੀਓ ‘ਚ ਉਨ੍ਹਾਂ ਦੇ ਪਿਤਾ ‘ਬਾਬਲ ਮੇਰੀਆਂ ਗੁੱਡੀਆਂ ਤੇਰੇ ਘਰ ਰਹਿ ਗਈਆਂ’ ਗੀਤ ਆਪਣੀ ਵਿਆਹੀ ਹੋਈ ਧੀ ਦੇ ਲਈ ਗਾਉਂਦੇ ਹੋਏ ਨਜ਼ਰ ਆ ਰਹੇ ਨੇ। ਵੀਡੀਓ ‘ਚ ਦ੍ਰਿਸ਼ਟੀ ਇਹ ਗੀਤ ਸੁਣਨ ਕੁਝ ਭਾਵੁਕ ਹੁੰਦੀ ਹੋਈ ਨਜ਼ਰ ਆਈ। ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। wedding pic of drishtii grewal image source- instagram ਜੇ ਗੱਲ ਕਰੀਏ ਤਾਂ ਦ੍ਰਿਸ਼ਟੀ ਗਰੇਵਾਲ ਟੀਵੀ ਜਗਤ ‘ਚ ਆਪਣੀ ਅਦਾਕਾਰੀ ਦੇ ਨਾਲ ਵਾਹ ਵਾਹੀ ਖੱਟ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਉਹ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ਜੋੜੀ ‘ਚ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਵੀ ਉਹ ‘ਬੈਸਟ ਆਫ ਲੱਕ’ ਅਤੇ ‘ਮਿੱਟੀ ਨਾ ਫਰੋਲ ਜੋਗੀਆ’ ‘ਹਾਰਡ ਕੌਰ’, ‘ਮੁਕਲਾਵਾ’ ਵਰਗੀਆਂ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੀ ਹੈ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment