ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਦਿਹਾਂਤ, ਪਿਛਲੇ ਕਈ ਦਿਨਾਂ ਤੋਂ ਸਨ ਬਿਮਾਰ

Written by  Shaminder   |  March 05th 2021 11:09 AM  |  Updated: March 05th 2021 11:09 AM

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਦਿਹਾਂਤ, ਪਿਛਲੇ ਕਈ ਦਿਨਾਂ ਤੋਂ ਸਨ ਬਿਮਾਰ

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ । ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ।ਗੌਹਰ ਖ਼ਾਨ ਵੀ ਪਿਛਲੇ ਕਈ ਦਿਨਾਂ ਤੋਂ ਆਪਣੇ ਪਿਤਾ ਦੀ ਸਲਾਮਤੀ ਲਈ ਆਪਣੇ ਪ੍ਰਸ਼ੰਸਕਾਂ ਨੂੰ ਪ੍ਰਾਰਥਨਾ ਕਰਨ ਲਈ ਕਹਿ ਰਹੇ ਸਨ ।

Gauhar khan Image From gauahar khan’s Instagram

ਗੌਹਰ ਖ਼ਾਨ ਦੀ ਸਹੇਲੀ ਪ੍ਰੀਤੀ ਨੇ ਵੀ ਇੱਕ ਵੀਡੀਓ ਸਾਂਝਾ ਕਰਦੇ ਹੋਏ ਗੌਹਰ ਖ਼ਾਨ ਦੇ ਪਿਤਾ ਨੂੰ ਯਾਦ ਕੀਤਾ ਹੈ ।ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਗੌਹਰ ਖ਼ਾਨ ਦੇ ਵਿਆਹ ‘ਚ ਉਨ੍ਹਾਂ ਦੇ ਪਿਤਾ ਨਜ਼ਰ ਆਏ ਸਨ ਅਤੇ ਕਾਫੀ ਖੁਸ਼ ਵਿਖਾਈ ਦੇ ਰਹੇ ਸਨ ।

gauhar khan Image From gauahar khan’s Instagram

ਗੌਹਰ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ਅਤੇ ਬਤੌਰ ਮਾਡਲ ਕਈ ਗੀਤਾਂ ‘ਚ ਵੀ ਉਨ੍ਹਾਂ ਨੇ ਕੰਮ ਕੀਤਾ ਹੈ ।

Gauhar khan Image From gauahar khan’s Instagram

ਗੌਹਰ ਖ਼ਾਨ ਜੱਸੀ ਗਿੱਲ ਦੇ ਨਾਲ ਪੰਜਾਬੀ ਫ਼ਿਲਮ ‘ਚ ਵੀ ਨਜ਼ਰ ਆ ਚੁੱਕੇ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਵੱਲੋਂ ਪਸੰਦ ਕੀਤਾ ਗਿਆ ਸੀ ।ਹੁਣ ਉਹ ਆਪਣੇ ਕਈ ਪ੍ਰਾਜੈਕਟਸ ‘ਚ ਰੁੱਝੇ ਹੋਏ ਹਨ ਅਤੇ ਜਲਦ ਹੀ ਹੋਰ ਕਈ ਨਵੇਂ ਪ੍ਰਾਜੈਕਟਸ ‘ਚ ਨਜ਼ਰ ਆਉਣਗੇ।

 

View this post on Instagram

 

A post shared by Voompla (@voompla)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network