ਜੋਰਾ ਅਧਿਆਇ -2 ਦੀ ਅਦਾਕਾਰਾ ਜਪਜੀ ਖਹਿਰਾ ਸ੍ਰੀ ਹਰਿਮੰਦਰ ਸਾਹਿਬ 'ਚ ਹੋਏ ਨਤਮਸਤਕ
ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਜਪਜੀ ਖਹਿਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਮੱਥਾ ਟੇਕਿਆ ਇਲਾਹੀ ਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਵੀ ਮਾਣਿਆ ।ਮਿਸ ਵਰਲਡ ਪੰਜਾਬਣ ਰਹਿ ਚੁੱਕੀ ਇਸ ਅਦਾਕਾਰਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਫਿਲਹਾਲ ਉਹ ਆਪਣੀ ਫ਼ਿਲਮ 'ਜੋਰਾ ਦੂਜਾ ਅਧਿਆਏ' ਦੀ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ।
https://www.instagram.com/p/B8-0E-BD7qd/
ਇਹ ਫ਼ਿਲਮ ੬ ਮਾਰਚ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਵੇਗੀ।ਇਸ ਫ਼ਿਲਮ 'ਚ ਉਹ ਬਿਲਕੁਲ ਵੱਖਰੇ ਕਿਰਦਾਰ 'ਚ ਨਜ਼ਰ ਆਉਣਗੇ । ਉਨ੍ਹਾਂ ਨੇ ਫ਼ਿਲਮ 'ਚ ਸਿਆਸਤਦਾਨ ਦਾ ਕਿਰਦਾਰ ਨਿਭਾਇਆ ਹੈ ।
https://www.instagram.com/p/B853b-gjQ_M/
'ਮਿੱਟੀ ਵਾਜਾਂ ਮਾਰਦੀ' ਨਾਲ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ। ਇਹ ਫ਼ਿਲਮ ਦਰਸ਼ਕਾਂ ਨੂੰ ਬਹੁਤ ਪਸੰਦ ਆਈ ਬਾਅਦ ਦੇ ਵਿੱਚ ਉਹਨਾਂ ਨੇ ਇੱਕ ਮੁੱਖ ਭੂਮਿਕਾ ਵਾਲੀ ਫ਼ਿਲਮ 'ਫੇਰ ਮਮਲਾ ਗੜਬੜ-ਗੜਬੜ' ਕੀਤੀ ਸੀ ।