ਅਦਾਕਾਰਾ ਕੰਗਨਾ ਰਣੌਤ ਨੂੰ ਹੋਇਆ ਡੇਂਗੂ, ਬੀਮਾਰ ਹੋਣ ‘ਤੇ ਵੀ ਕੰਮ ‘ਚ ਜੁਟੀ ਹੈ ਕੰਗਨਾ
ਅਦਾਕਾਰਾ ਕੰਗਨਾ ਰਣੌਤ ਨੂੰ ਹੋਇਆ ਡੇਂਗੂ, ਬੀਮਾਰ ਹੋਣ ‘ਤੇ ਵੀ ਕੰਮ ‘ਚ ਜੁਟੀ ਹੈ ਕੰਗਨਾ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangna Ranaut) ਜੋ ਅਕਸਰ ਆਪਣੀ ਬਿਆਨਬਾਜ਼ੀ ਕਰਕੇ ਚਰਚਾ ‘ਚ ਰਹਿੰਦੀ ਹੈ । ਇੱਕ ਵਾਰ ਮੁੜ ਤੋਂ ਚਰਚਾ ‘ਚ ਆ ਗਈ ਹੈ । ਅਦਾਕਾਰਾ ਨੂੰ ਡੇਂਗੂ ਬੁਖਾਰ ਨੇ ਆਪਣੀ ਲਪੇਟ ‘ਚ ਲੈ ਲਿਆ ਹੈ । ਪਰ ਬੀਮਾਰ ਹੋਣ ਦੇ ਬਾਵਜੂਦ ਅਦਾਕਾਰਾ ਆਪਣੇ ਕੰਮ ‘ਚ ਰੁੱਝੀ ਹੋਈ ਹੈ ।
image From instagram
ਹੋਰ ਪੜ੍ਹੋ : ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਵਧੀਆਂ, ਇੰਦਰਾ ਗਾਂਧੀ ‘ਤੇ ਬਣੀ ਫ਼ਿਲਮ ਐਮਰਜੈਂਸੀ ਨੂੰ ਲੈ ਕੇ ਕਾਂਗਰਸ ਨੇ ਜਤਾਇਆ ਇਤਰਾਜ਼
ਦੱਸਿਆ ਜਾ ਰਿਹਾ ਹੈ ਕੰਗਨਾ ਦੇ ਖੁਨ ‘ਚ ਸਫੇਦ ਸੈੱਲਾਂ ਦੀ ਕਮੀ ਹੋ ਗਈ ਹੈ ਅਤੇ ਉਸ ਨੂੰ ਤੇਜ਼ ਬੁਖਾਰ ਹੋ ਗਿਆ ਹੈ । ਕੰਗਨਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਪਣੀ ਫ਼ਿਲਮ ‘ਐਂਮਰਜੈਂਸੀ’ ਨੂੰ ਲੈ ਕੇ ਚਰਚਾ ‘ਚ ਹੈ । ਫ਼ਿਲਮ ਇੰਦਰਾ ਗਾਂਧੀ ਵੱਲੋਂ ਲਗਾਈ ਗਈ ਐਂਮਰਜੈਂਸੀ ‘ਤੇ ਅਧਾਰਿਤ ਹੈ ।
image From instagram
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕੰਗਨਾ ਰਣੌਤ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਭਾਵੇਂ ਉਹ ਫ਼ਿਲਮ ‘ਪੰਗਾ’ ਹੋਵੇ, ‘ਮਣੀਕਰਣਿਕਾ’ ਜਾਂ ਫਿਰ ‘ਕੁਈਨ’ ਹੋਵੇ । ਹਰ ਫ਼ਿਲਮ ‘ਚ ਉਸ ਨੇ ਆਪਣੀ ਦਮਦਾਰ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ । ਕੰਗਨਾ ਰਣੌਤ ਅਕਸਰ ਆਪਣੀ ਬਿਆਨਬਾਜ਼ੀ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ ।
image From instagram
ਕਿਸਾਨ ਅੰਦੋਲਨ ਦੇ ਦੌਰਾਨ ਵੀ ਉਸ ਨੇ ਬਿਆਨਬਾਜ਼ੀ ਕਰਕੇ ਖੂਬ ਸੁਰਖੀਆਂ ਵਟੋਰੀਆਂ ਸਨ । ਜਿਸ ਕਾਰਨ ਅਦਾਕਾਰਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਸੀ ।ਅਦਾਕਾਰਾ ਜਲਦ ਹੀ ਆਪਣੀਆਂ ਕਈ ਨਵੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਵੇਗੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
