ਅਦਾਕਾਰਾ ਕਰੀਨਾ ਕਪੂਰ ਦੇ ਛੋਟੇ ਬੇਟੇ ਜੇਹ ਅਲੀ ਖ਼ਾਨ ਦਾ ਨਵਾਂ ਵੀਡੀਓ ਹੋਇਆ ਵਾਇਰਲ, ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਪਸੰਦ

Written by  Shaminder   |  November 25th 2021 04:02 PM  |  Updated: November 25th 2021 04:02 PM

ਅਦਾਕਾਰਾ ਕਰੀਨਾ ਕਪੂਰ ਦੇ ਛੋਟੇ ਬੇਟੇ ਜੇਹ ਅਲੀ ਖ਼ਾਨ ਦਾ ਨਵਾਂ ਵੀਡੀਓ ਹੋਇਆ ਵਾਇਰਲ, ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਪਸੰਦ

ਅਦਾਕਾਰਾ ਕਰੀਨਾ ਕਪੂਰ  (Kareena Kapoor Khan) ਦੇ ਛੋਟੇ ਬੇਟੇ ਜੇਹ ਅਲੀ ਖ਼ਾਨ (Jeh Ali Khan) ਦੀਆਂ ਤਸਵੀਰਾਂ ਅਤੇ ਵੀਡੀਓਜ਼ (Video) ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਅਦਾਕਾਰਾ ਦੇ ਬੇਟੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਫੈਨਸ ਨੂੰ ਖੂਬ ਪਸੰਦ ਆ ਰਿਹਾ ਹੈ । ਇਸ ਵੀਡੀਓ ਨੂੰ ਵਾਇਰਲ ਭਿਆਨੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਜੇਹ ਅਲੀ ਖ਼ਾਨ ਆਪਣੀ ਨੈਨੀ ਦੇ ਨਾਲ ਨਜ਼ਰ ਆ ਰਿਹਾ ਹੈ । ਇਸ ਤੋਂ ਪਹਿਲਾਂ ਵੀ ਕਿਊਟ ਜੇਹ ਅਲੀ ਖ਼ਾਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਕਾਫੀ ਵਾਇਰਲ ਹੋਏ ਸਨ ।

Kareena kapoor Khan image from Instagram

ਹੋਰ ਪੜ੍ਹੋ : ਵਿਆਹ ਤੋਂ ਬਾਅਦ ਸ਼੍ਰਧਾ ਆਰਿਆ ਫੋਟੋਗ੍ਰਾਫਰਸ ਦੇ ਸਾਹਮਣੇ ਸ਼ਰਮਾਉਂਦੀ ਹੋਈ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਜਿਸ ‘ਚ ਜੇਹ ਅਲੀ ਖ਼ਾਨ ਆਪਣੇ ਮੰਮੀ ਪਾਪਾ ਦੇ ਨਾਲ ਮਾਲਦੀਵ ‘ਚ ਛੁੱਟੀਆਂ ਮਨਾਉਂਦਾ ਹੋਇਆ ਨਜ਼ਰ ਆਇਆ ਸੀ । ਤੈਮੂਰ ਅਲੀ ਖ਼ਾਨ ਦੇ ਵਾਂਗ ਜੇਹ ਅਲੀ ਖ਼ਾਨ ਨੂੰ ਵੀ ਸੋਸ਼ਲ ਮੀਡੀਆ ‘ਤੇ ਖੂਬ ਪਿਆਰ ਮਿਲਦਾ ਹੈ । ਇਸ ਤੋਂ ਪਹਿਲਾਂ ਤੈਮੂਰ ਅਲੀ ਖ਼ਾਨ ਵੀ ਸਭ ਦੀਆਂ ਅੱਖਾਂ ਦਾ ਤਾਰਾ ਬਣਿਆ ਹੋਇਆ ਸੀ । ਉਸ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੁੰਦੇ ਸਨ ।

Kareena Kapoor

ਦੱਸ ਦਈਏ ਕਿ ਕਰੀਨਾ ਕਪੂਰ ਦੇ ਦੋ ਬੇਟੇ ਹਨ । ਜੇਹ ਅਲੀ ਖ਼ਾਨ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ । ਜਿਸ ਤੋਂ ਬਾਅਦ ਅਦਾਕਾਰਾ ਨੇ ਇਸ ਦੀ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਿੱਤੀ ਸੀ । ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।

 

View this post on Instagram

 

A post shared by Voompla (@voompla)

ਉਹ ਜਲਦ ਹੀ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ ‘ਚ ਨਜ਼ਰ ਆਏਗੀ । ਇਸ ਫ਼ਿਲਮ ‘ਚ ਆਮਿਰ ਖ਼ਾਨ ਇੱਕ ਸਿੱਖ ਦੇ ਕਿਰਦਾਰ ‘ਚ ਦਿਖਾਈ ਦੇਣਗੇ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਰੀਨਾ ਕਪੂਰ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦੇ ਨਾਲ ਨਵਾਜ਼ਿਆ ਹੈ । ਜਿਸ ‘ਚ ‘ਬਾਡੀਗਾਰਡ’, ‘ਗੁੱਡ ਨਿਊਜ਼’ ,’ਉੜਤਾ ਪੰਜਾਬ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network