ਵਿਆਹ ਤੋਂ ਬਾਅਦ ਕਿਚਨ ‘ਚ ਰੁੱਝੀ ਅਦਾਕਾਰਾ ਕੈਟਰੀਨਾ ਕੈਫ, ਵੀਡੀਓ ਹੋ ਰਿਹਾ ਵਾਇਰਲ By Shaminder 10 Jan 2022 | Updated On 10 Jan 2022 16:21 IST in Celebrities Special New Update Advertisment ਕੈਟਰੀਨਾ ਕੈਫ (Katrina Kaif) ਦੀਆਂ ਵਿਆਹ ਤੋਂ ਬਾਅਦ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੇ ਹਨ । ਬੀਤੇ ਦਿਨ ਵਿੱਕੀ ਕੌਸ਼ਲAdvertisment (Vicky Kaushal) ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਆਪਣੇ ਵਿਆਹ ਦਾ ਇੱਕ ਮਹੀਨਾ ਪੂਰਾ ਹੋਣ ‘ਤੇ ਕੈਟਰੀਨਾ ਕੈਫ ਨੂੰ ਵਧਾਈ ਦਿੱਤੀ ਸੀ । ਜਿਸ ਤੋਂ ਬਾਅਦ ਅਦਾਕਾਰਾ ਦਾ ਇੱਕ ਹੋਰ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਕਿਚਨ (Kitchen) ‘ਚ ਕੰਮ ਕਰਦੀ ਹੋਈ ਨਜ਼ਰ ਆ ਰਹੀ ਹੈ ਅਤੇ ਕਾਫੀ ਖੁਸ਼ ਨਜ਼ਰ ਆ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੈਟਰੀਨਾ ਕੈਫ ਕਿਚਨ ‘ਚ ਲਸਣ ਕੱਟਦੀ ਹੋਈ ਨਜ਼ਰ ਆ ਰਹੀ ਹੈ । Advertisment Image Source: Google ਹੋਰ ਪੜ੍ਹੋ : ਕੋਰੋਨਾ ਵਾਇਰਸ ਨੇ ਬਿੱਗ ਬੌਸ ‘ਚ ਦਿੱਤੀ ਦਸਤਕ, ਬਿੱਗ ਬੌਸ ਹੋਏ ਕੋਰੋਨਾ ਪਾਜ਼ੀਟਿਵ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਬੀਤੇ ਸਾਲ ਦਸੰਬਰ ‘ਚ ਵਿਆਹ ਕਰਵਾਇਆ ਸੀ ਅਤੇ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਖੂਬ ਵਾਇਰਲ ਹੋਈਆਂ ਸਨ । ਹਾਲਾਂਕਿ ਦੋਵਾਂ ਦੇ ਵਿਆਹ ‘ਚ ਕਿਸੇ ਵੀ ਤਰ੍ਹਾਂ ਦੀ ਵੀਡੀਓਗ੍ਰਾਫੀ ਕਰਨ ਦੀ ਮਨਾਹੀ ਸੀ । image From instagram ਪਰ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ ।ਵਿਆਹ ‘ਚ ਬਾਲੀਵੁੱਡ ਦੀਆਂ ਕਈ ਪ੍ਰਸਿੱਧ ਹਸਤੀਆਂ ਨੇ ਸ਼ਿਰਕਤ ਕੀਤੀ ਸੀ । ਇਸ ਤੋਂ ਪਹਿਲਾਂ ਕੈਟਰੀਨਾ ਕੈਫ ਦੇ ਵਿਆਹ ਦੇ ਕਿਆਸ ਸਲਮਾਨ ਖ਼ਾਨ ਦੇ ਨਾਲ ਹੋਣ ਦੇ ਲਗਾਏ ਜਾ ਰਹੇ ਸਨ । ਪਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦਾ ਪਿਆਰ ਕਦੋਂ ਪਰਵਾਨ ਚੜਿਆ ਕਿਸੇ ਨੂੰ ਪਤਾ ਵੀ ਨਹੀਂ ਸੀ ਲੱਗਿਆ । ਦੋਵਾਂ ਨੇ ਇਸ ਰਿਸ਼ਤੇ ਨੂੰ ਕਦੇ ਵੀ ਮੀਡੀਆ ਦੇ ਸਾਹਮਣੇ ਨਹੀਂ ਸੀ ਕਬੂਲਿਆ, ਪਰ ਮੀਡੀਆ ਅਕਸਰ ਦੋਵਾਂ ਦੇ ਅਫੇਅਰ ਅਤੇ ਵਿਆਹ ਦੀਆਂ ਖਬਰਾਂ ਦਿਖਾਉਂਦਾ ਰਿਹਾ ਹੈ । View this post on Instagram A post shared by Filmy (@filmypr) #katrina-kaif #actor #vicky-kaushal #bollywood #kitchen Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article