ਅਦਾਕਾਰਾ ਕੈਟਰੀਨਾ ਕੈਫ ਨੇ ਬੱਚਿਆਂ ਦੇ ਨਾਲ ਕੀਤਾ ਡਾਂਸ, ਵੀਡੀਓ ਹੋ ਰਿਹਾ ਵਾਇਰਲ

Written by  Shaminder   |  September 26th 2022 03:29 PM  |  Updated: September 26th 2022 03:29 PM

ਅਦਾਕਾਰਾ ਕੈਟਰੀਨਾ ਕੈਫ ਨੇ ਬੱਚਿਆਂ ਦੇ ਨਾਲ ਕੀਤਾ ਡਾਂਸ, ਵੀਡੀਓ ਹੋ ਰਿਹਾ ਵਾਇਰਲ

ਅਦਾਕਾਰਾ ਕੈਟਰੀਨਾ ਕੈਫ (Katrina Kaif) ਇਨ੍ਹੀਂ ਦਿਨੀਂ ਆਪਣੀ ਵਿਆਹੁਤਾ ਜ਼ਿੰਦਗੀ ਦਾ ਅਨੰਦ ਮਾਣ ਰਹੀ ਹੈ । ਇਸ ਦੇ ਨਾਲ ਹੀ ਆਪਣੇ ਕੰਮ ਨੂੰ ਵੀ ਪੂਰੀ ਜ਼ਿੰਮੇਵਾਰੀ ਨਾਲ ਕਰਦੀ ਹੈ । ਕੈਟਰੀਨਾ ਕੈਫ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ (Video Viral) ਹੋ ਰਿਹਾ ਹੈ । ਜਿਸ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਬੱਚਿਆਂ ਦਰਮਿਆਨ ਡਾਂਸ (Dance) ਕਰ ਰਹੀ ਹੈ ।

Katrina Kaif Image Source : Instagram

ਹੋਰ ਪੜ੍ਹੋ : ਚੰਡੀਗੜ੍ਹ ਏਅਰਪੋਰਟ ਦਾ ਨਾਮ ‘ਸ਼ਹੀਦ ਭਗਤ ਸਿੰਘ’ ਰੱਖੇ ਜਾਣ ਦੇ ਫ਼ੈਸਲੇ ਦੀ ਦਰਸ਼ਨ ਔਲਖ ਨੇ ਕੀਤੀ ਸ਼ਲਾਘਾ, ਦਿੱਤੀ ਵਧਾਈ

ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੈਟਰੀਨਾ ਮਦੁਰਾਈ ‘ਚ ਆਪਣੀ ਮਾਂ ਵੱਲੋਂ ਚਲਾਈ ਜਾਣ ਵਾਲੀ ਚੈਰਿਟੀ ਸੰਸਥਾ ‘ਚ ਬੱਚਿਆਂ ਦੇ ਨਾਲ ਗੀਤ ‘ਤੇ ਡਾਂਸ ਕਰਦੀ ਦਿਖਾਈ ਦੇ ਰਹੀ ਹੈ ।

Vicky-Kaushal-and-Katrina-kaif image From instagram

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋਏ ਅੰਮ੍ਰਿਤ ਮਾਨ, ਕਿਹਾ ‘ਯਾਦਾਂ ਵਿੱਛੜੇ ਸੱਜਣ ਦੀਆਂ ਆਈਆਂ, ਨੈਣਾਂ ਚੋਂ….’

ਕੈਟਰੀਨਾ ਕੈਫ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।ਅਦਾਕਾਰਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਕੁਝ ਮਹੀਨੇ ਪਹਿਲਾਂ ਹੀ ਵਿੱਕੀ ਕੌਸ਼ਲ ਦੇ ਨਾਲ ਅਦਾਕਾਰਾ ਨੇ ਵਿਆਹ ਕਰਵਾਇਆ ਹੈ । ਇਸ ਤੋਂ ਪਹਿਲਾਂ ਅਦਾਕਾਰਾ ਦਾ ਨਾਂ ਰਣਬੀਰ ਕਪੂਰ ਦੇ ਨਾਲ ਵੀ ਜੁੜਿਆ ਸੀ, ਪਰ ਕੈਟਰੀਨਾ ਨੇ ਵਿੱਕੀ ਕੌਸ਼ਲ ਨੂੰ ਆਪਣਾ ਹਮਸਫ਼ਰ ਬਣਾਇਆ ।

Katrina kaif image From instagram

ਵਿੱਕੀ ਕੌਸ਼ਲ ਦੇ ਨਾਲ ਕੈਟਰੀਨਾ ਨੇ ਬੀਤੇ ਦਿਨੀਂ ਵੀ ਇੱਕ ਤਸਵੀਰ ਸਾਂਝੀ ਕੀਤੀ ਸੀ । ਜਿਸ ‘ਚ ਦੋਵੇਂ ਜਣੇ ਹੱਥਾਂ ‘ਚ ਹੱਥ ਪਾਈ ਨਜ਼ਰ ਆਏ ਸਨ । ਵਿੱਕੀ ਕੌਸ਼ਲ ਵੀ ਆਪਣੀ ਬਿਹਤਰੀਨ ਅਦਾਕਾਰੀ ਦੇ ਲਈ ਜਾਣੇ ਜਾਂਦੇ ਹਨ । ਹੁਣ ਤੱਕ ਉਹ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਉਨ੍ਹਾਂ ਦਾ ਸਬੰਧ ਪੰਜਾਬੀ ਪਰਿਵਾਰ ਦੇ ਨਾਲ ਹੈ ।

 

View this post on Instagram

 

A post shared by Voompla (@voompla)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network