
ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ (katrina kaif) ਅਤੇ ਅਕਸ਼ੇ ਕੁਮਾਰ (akshay kumar )ਦੀ ਫ਼ਿਲਮ ‘ਸੂਰਿਆਵੰਸ਼ੀ’ ਨੇ ਧਮਾਕੇਦਾਰ ਓਪਨਿੰਗ ਕੀਤੀ ਹੈ । ਇਹ ਸਾਲ ਦੀ ਸਭ ਤੋਂ ਵੱਡੀ ਹਿੱਟ ਫ਼ਿਲਮ ਸਾਬਿਤ ਹੋ ਰਹੀ ਹੈ । ਪਰ ਇਸ ਦੇ ਨਾਲ ਹੀ ਕੈਟਰੀਨਾ ਕੈਫ ਦੇ ਗੀਤ ‘ਟਿੱਪ ਟਿੱਪ ਬਰਸਾ ਪਾਣੀ’ (tip tip barsa paani) ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵੇਖੀ ਜਾ ਰਹੀ ਹੈ । ਕੈਟਰੀਨਾ ਕੈਫ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਅਦਾਕਾਰਾ ‘ਟਿੱਪ ਟਿੱਪ ਬਰਸਾ ਪਾਣੀ’ ਗੀਤ ‘ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਰੇਹੜੀ ਫੜੀ ਲਗਾ ਕੇ ਸੰਤਰੇ ਵੇਚਣ ਵਾਲੇ ਨੂੰ ਸਭ ਤੋਂ ਵੱਡੇ ਨਾਗਰਿਕ ਸਨਮਾਨ ਪਦਮ ਸ਼੍ਰੀ ਨਾਲ ਕੀਤਾ ਗਿਆ ਸਨਮਾਨਿਤ
ਨੱਬੇ ਦੇ ਦਹਾਕੇ ‘ਚ ਰਿਲੀਜ਼ ਹੋਈ ਮੋਹਰਾ ਫ਼ਿਲਮ ਦੇ ਇਸ ਗੀਤ ਨੂੰ ‘ਸੂਰਿਆਵੰਸ਼ੀ’ ਫ਼ਿਲਮ ‘ਚ ਇਸਤੇਮਾਲ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਇਸ ਗੀਤ ਨੂੰ ਰਵੀਨਾ ਟੰਡਨ ‘ਤੇ ਫ਼ਿਲਮਾਇਆ ਗਿਆ ਸੀ ।

ਇਸ ਗੀਤ ‘ਚ ਰਵੀਨਾ ਟੰਡਨ ਅਤੇ ਅਕਸ਼ੇ ਕੁਮਾਰ ਨਜ਼ਰ ਆਏ ਸਨ ।ਦੱਸ ਦਈਏ ਕਿ ਇਹ ਫ਼ਿਲਮ ੫ ਨਵੰਬਰ ਨੂੰ ਦੇਸ਼ ਭਰ ਦੇ ਸਿਨੇਮਾ ਘਰਾਂ ‘ਚ ਰਿਲੀਜ਼ ਹੋਈ ਹੈ ਅਤੇ ਦਰਸ਼ਕਾਂ ਨੂੰ ਇਹ ਫ਼ਿਲਮ ਪਸੰਦ ਵੀ ਆ ਰਹੀ ਹੈ ।
View this post on Instagram
ਇਸ ਫ਼ਿਲਮ ਨੂੰ ਰੋਹਿਤ ਸ਼ੈੱਟੀ ਨੇ ਡਾਇਰੈਕਟ ਕੀਤਾ ਹੈ । ਫ਼ਿਲਮ ‘ਚ ਅਕਸ਼ੇ ਕੁਮਾਰ ਦੇ ਨਾਲ ਕੈਟਰੀਨਾ ਕੈਫ ਲੀਡ ਰੋਲ ‘ਚ ਹਨ । ਕੈਟਰੀਨਾ ਕੈਫ ਦੇ ਡਾਂਸ ਮੂਵਸ ਹਰ ਕਿਸੇ ਦਾ ਦਿਲ ਜਿੱਤ ਰਹੇ ਹਨ ਅਤੇ ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਵੱਲੋਂ ਕਮੈਂਟਸ ਵੀ ਕੀਤੇ ਜਾ ਰਹੇ ਹਨ ।