
ਅਦਾਕਾਰਾ ਕਾਵਿਆ ਥਾਪਰ (Kavya Thapar) ਨੂੰ ਪੁਲਿਸ ਨੇ ਗ੍ਰਿਫਤਾਰ (Arrest) ਕੀਤਾ ਹੈ । ਅਦਾਕਾਰਾ ਨੂੰ ਪੁਲਿਸ ਮੁਲਾਜ਼ਮ ਦੇ ਨਾਲ ਝਗੜਾ ਕਰਨ ਦੇ ਇਲਜ਼ਾਮ ‘ਚ ਗ੍ਰਿਫਤਾਰ ਕੀਤਾ ਗਿਆ ਹੈ । ਉਸ ਬਟ ਨਸ਼ੇ ਦੀ ਹਾਲਤ ‘ਚ ਪੁਲਿਸ ਮੁਲਾਜ਼ਮ ਦੇ ਨਾਲ ਝਗੜਾ ਕੀਤਾ ਸੀ ।ਮੀਡੀਆ ਰਿਪੋਰਟਾਂ ਮੁਤਾਬਕ ਕਾਵਿਆ ਨੇ ਜਿਸ ਪੁਲਿਸ ਕਾਂਸਟੇਬਲ ਨਾਲ ਦੁਰਵਿਵਹਾਰ ਕੀਤਾ, ਉਹ ਜੁਹੂ ਥਾਣੇ ਦੇ ਨਿਰਭਯਾ ਦਸਤੇ ਵਿੱਚ ਸ਼ਾਮਲ ਹੈ। ਮਹਿਲਾ ਕਾਂਸਟੇਬਲ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਸ ਨੂੰ ਇੱਕ ਕਾਲ ਆਈ ਸੀ ਜਿਸ ਵਿੱਚ ਇੱਕ ਔਰਤ ਨੂੰ ਨਸ਼ੇ ਦੀ ਹਾਲਤ ਵਿੱਚ ਦੂਜੀ ਕਾਰ ਨੂੰ ਟੱਕਰ ਮਾਰਨ ਲਈ ਕਿਹਾ ਗਿਆ ਸੀ।
ਹੋਰ ਪੜ੍ਹੋ : ਅਫਸਾਨਾ ਖ਼ਾਨ ਦੇ ਵਿਆਹ ‘ਚ ਰਸ਼ਮੀ ਦੇਸਾਈ, ਹਿਮਾਂਸ਼ੀ ਖੁਰਾਣਾ ਸਣੇ ਕਈ ਹਸਤੀਆਂ ਨੇ ਕੀਤੀ ਸ਼ਿਰਕਤ, ਵੀਡੀਓ ਹੋ ਰਿਹਾ ਵਾਇਰਲ
ਇਸ ਟੱਕਰ ਨਾਲ ਕਾਰ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਜਦੋਂ ਉਸ ਨੇ ਕਾਵਿਆ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਵੀ ਡਰਾਈਵਰ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਮਹਿਲਾ ਕਾਂਸਟੇਬਲ ਮੌਕੇ 'ਤੇ ਪਹੁੰਚੀ ਤਾਂ ਅਦਾਕਾਰਾ ਨੇ ਉਸ ਨਾਲ ਗਾਲੀ-ਗਲੋਚ ਵੀ ਕੀਤਾ। ਕਾਂਸਟੇਬਲ ਦੀ ਵਰਦੀ ਦਾ ਕਾਲਰ ਫੜ ਕੇ ਉਸ ਦੀ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ।

ਮੀਡੀਆ ਰਿਪੋਰਟਸ ਮੁਤਾਬਕ ਅਦਾਕਾਰਾ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਆਪਣੀ ਕਿਸੇ ਦੋਸਤ ਦੇ ਨਾਲ ਕਿਸੇ ਪਾਰਟੀ ‘ਚ ਸ਼ਾਮਿਲ ਹੋਣ ਤੋਂ ਬਾਅਦ ਵਾਪਸ ਆ ਰਹੀ ਸੀ । ਪੁਲਿਸ ਨੇ ਪੁਲਿਸ ਅਧਿਕਾਰੀ ਦੀ ਡਿਊਟੀ ‘ਚ ਵਿਘਨ ਪਾਉਣ ਦਾ ਮਾਮਲਾ ਦਰਜ ਕੀਤਾ ਹੈ । ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਇਸ ਦੇ ਨਾਲ ਹੀ ਅਦਾਕਾਰਾ ਕਈ ਇਸ਼ਤਿਹਾਰਾਂ ‘ਚ ਵੀ ਨਜ਼ਰ ਆ ਚੁੱਕੀ ਹੈ ।
View this post on Instagram