ਅਦਾਕਾਰਾ ਕਿਮੀ ਵਰਮਾ ਨੇ ਹਰਭਜਨ ਮਾਨ ਦੇ ਨਾਲ ਪੁਰਾਣੀ ਤਸਵੀਰ ਕੀਤੀ ਸਾਂਝੀ

written by Shaminder | April 30, 2021 07:02pm

ਅਦਾਕਾਰਾ ਕਿਮੀ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਹਰਭਜਨ ਮਾਨ ਦੇ ਨਾਲ ਆਪਣੀ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਸ ਨੇ ਇਸ ਤਸਵੀਰ ਨਾਲ ਜੁੜੀ ਤਸਵੀਰ ਦਾ ਕਿੱਸਾ ਵੀ ਸਾਂਝਾ ਕੀਤਾ ਹੈ । ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਇਹ ਤਸਵੀਰ ਨਵਤੇਜ ਸੰਧੂ ਵੱਲੋਂ ਆਯੋਜਿਤ ਕੀਤੇ ਗਏ ਫ਼ਿਲਮ ਫੈਸਟੀਵਲ ਦੀ ਹੈ । ਜੋ ਕਿ ਅੰਮ੍ਰਿਤਸਰ ‘ਚ ਹੋਇਆ ਸੀ । ਬਹੁਤ ਹੀ ਸ਼ਾਨਦਾਰ ਦੋਸਤ ਮਲਕੀਤ ਸਿੰਘ, ਹਰਭਜਨ ਮਾਨ, ਸਰਬਜੀਤ ਚੀਮਾ ਅਤੇ ਜਸਪਿੰਦਰ ਚੀਮਾ’।

kimi-verma Image From Kimi verma's Instagram

ਹੋਰ ਪੜ੍ਹੋ : ਲਹਿੰਬਰ ਹੁਸੈਨਪੁਰੀ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਸ਼ੁਰੂ ਹੋਇਆ ਗਾਇਕੀ ਦਾ ਸਫ਼ਰ  

kimi Image From Kimi verma's Instagram

ਕਿਮੀ ਵਰਮਾ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ।ਦੱਸ ਦਈਏ ਕਿ ਕਿਮੀ ਵਰਮਾ ਦਾ ਸਬੰਧ ਲੁਧਿਆਣਾ ਸ਼ਹਿਰ ਦੇ ਨਾਲ ਹੈ ਅਤੇ ਹਰਭਜਨ ਮਾਨ ਦੇ ਨਾਲ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।

kimi Image From Kimi verma's Instagram

ਪਰ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ‘ਨਸੀਬੋ’ ਫ਼ਿਲਮ ਦੇ ਨਾਲ ਕੀਤੀ ਸੀ ।

 

View this post on Instagram

 

A post shared by Kimi Verma (@kimi.verma)

ਜੇ ਗੱਲ ਕਰੀਏ ਉਨ੍ਹਾਂ ਦੇ ਫ਼ਿਲਮੀ ਕਰੀਅਰ ਦੀ ਤਾਂ ਉਹ ਅਸਾਂ ਨੂੰ ਮਾਣ ਵਤਨਾਂ ਦਾ, ਅੱਜ ਦੇ ਰਾਂਝੇ ,ਇੱਕ ਕੁੜੀ ਪੰਜਾਬ ਦੀ ,ਮੇਰਾ ਪਿੰਡ ਮਾਈ ਹੋਮ ,ਸਤਿ ਸ਼੍ਰੀ ਅਕਾਲ ,ਜੀ ਆਇਆਂ ਨੂੰ,ਸ਼ਹੀਦ ਉਧਮ ਸਿੰਘ, ਖ਼ੂਨ ਦਾ ਦਾਜ ਸਣੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ ।

 

You may also like